ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਮੁਫਤ ਇਲਾਜ ਤੇ ਉਨ੍ਹਾਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਏਗਾ।

ਕੇਜਰੀਵਾਲ ਨੇ ਇਸ ਘਟਨਾ ਦੀ ਨਿਆਇਕ ਜਾਂਚ ਦਾ ਹੁਕਮ ਦਿੱਤਾ। ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਜਾਂਚ ਕਰਕੇ ਹਫਤੇ ਦੇ ਅੰਦਰ-ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਅਜਿਹੇ ਸਮੇਂ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ।

ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਤੇ ਬਚਾਅ ਮੁਹਿੰਮ ਚਲਾਉਣ ਲਈ ਐਨਡੀਆਰਐਫ ਦੀ ਟੀਮ ਪਹੁੰਚ ਚੁੱਕੀ ਹੈ। ਪੁਲਿਸ ਨੇ ਦਿੱਸਿਆ ਕਿ ਅੱਜ ਸਵੇਰੇ ਅਨਾਜ ਮੰਡੀ ਦੀ 4 ਮੰਜ਼ਲਾਂ ਇਮਾਰਤ 'ਚ ਅੱਗ ਲੱਗ ਗਈ।