ਪੜਚੋਲ ਕਰੋ
Advertisement
ਪੰਜਾਬ ਨੂੰ ਕੇਂਦਰ ਤੋਂ 1040 ਕਰੋੜ ਦੇ ਫੰਡ ਜਾਰੀ
ਕੇਂਦਰ ਸਰਕਾਰ ਨੇ ਹਰਿਆ-ਭਰਿਆ ਪੰਜਾਬ ਬਣਾਉਣ ਲਈ CAMPA ਫੰਡ ਜਾਰੀ ਕਰ ਦਿੱਤੇ ਹਨ। ਇਹ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖ਼ਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ 1040 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹਰਿਆ-ਭਰਿਆ ਪੰਜਾਬ ਬਣਾਉਣ ਲਈ CAMPA ਫੰਡ ਜਾਰੀ ਕਰ ਦਿੱਤੇ ਹਨ। ਇਹ ਵਿਕਾਸ ਕਾਰਜਾਂ ਦੀ ਬਲੀ ਚੜ੍ਹੇ ਦਰਖ਼ਤਾਂ ਦੀ ਕੰਪਨਸੇਟਰੀ ਏਫਾਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲਾਨਿੰਗ ਅਥਾਰਟੀ ਤਹਿਤ ਭਰਪਾਈ ਲਈ 1040 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੈਪਟਨ ਨੇ ਗਰਾਂਟ ਜਾਰੀ ਹੋਣ 'ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
z ਬੀਤੇ ਦਿਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 1040 ਰੁਪਏ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਸ ਮੌਕੇ ਜਾਵਡੇਕਰ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 550 ਬੂਟੇ ਲਾਉਣ ਤੇ ਘਰ-ਘਰ ਹਰਿਆਲੀ ਵਰਗੀਆਂ ਸਕੀਮਾਂ ਦੀ ਸ਼ਲਾਘਾ ਕੀਤੀ।Thankful to Government of India for accepting my demand & sanctioning ₹1040 Crore under Compensatory Afforestation Fund Management and Planning Authority (CAMPA) for greening Punjab. This grant will be utilised in a phased & systematic manner to increase green cover in Punjab.
— Capt.Amarinder Singh (@capt_amarinder) August 30, 2019
ਧਰਮਸੋਤ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਫੰਡਾਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਪੰਜ ਸਾਲਾਂ ਵਿੱਚ ਯੋਜਨਾਵਾਂ ਚਲਾਉਣ ਲਈ ਪੜਾਅਵਾਰ ਵਰਤੋਂ ਵਿੱਚ ਲਿਆਉਣਗੇ। ਕੇਂਦਰ ਸਰਕਾਰ ਨੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਨੂੰ ਵੀ ਕੈਂਪਾ ਫੰਡ ਜਾਰੀ ਕੀਤੇ।Handed over sanction letter for Rs 1040.84 Cr. to #Punjab for Afforestation #CAMPA. The issue which was pending for more than a decade has been resolved by @narendramodi govt. pic.twitter.com/b5DFHOMAVx
— Prakash Javadekar (@PrakashJavdekar) August 29, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement