ਸ਼ਿਮਲਾ- ਸ਼ਿਮਲਾ ਸ਼ਹਿਰ ਦੇ ਬਾਹਰਵਾਰ ਪੈਂਦੇ ਢੱਲੀ ਕਸਬੇ 'ਚ ਇਕ 12 ਸਾਲ ਦੇ ਲੜਕੇ ਵਲੋਂ 5 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦੀ ਖਬਰ ਹੈ। ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ ਸੀ ਤੇ ਲੜਕੀ ਦੇ ਘਰ ਵਾਲਿਆਂ ਨੇ ਬੀਤੇ ਦਿਨ ਇਸ ਸਬੰਧੀ ਮਾਮਲਾ ਦਰਜ ਕਰਵਾਇਆ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਜਦੋਂ ਲੜਕੀ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਉਸ ਨੂੰ ਭਰਮਾ ਕੇ ਆਪਣੇ ਨਾਲ ਲੈ ਗਿਆ ਤੇ ਕਥਿਤ ਤੌਰ 'ਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਪੁਲਿਸ ਨੇ ਦੱਸਿਆ ਕਿ ਲੜਕੀ ਨਿਪਾਲੀ ਮਜ਼ਦੂਰਾਂ ਦੀ ਬੇਟੀ ਹੈ ਜਦਕਿ ਦੋਸ਼ੀ ਲੜਕਾ ਜ਼ਮੀਂਦਾਰ ਦਾ ਬੇਟਾ ਹੈ।
ਪੀੜਤ ਲੜਕੀ ਦੇ ਪਰਿਵਾਰ ਵਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਪੀੜਤ ਲੜਕੀ ਦੀ ਮੈਡੀਕਲ ਜਾਂਚ ਕੀਤੀ ਗਈ ਹੈ ਤੇ ਮੈਡੀਕਲ ਰਿਪੋਰਟ ਆਉਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।