ਨਵੀਂ ਦਿੱਲੀ: ਸਰਕਾਰ ਨੇ ਇੰਸਟੈਂਟ ਮੈਸੇਜਿੰਗ ਐਪ ਵ੍ਹੱਟਸਐਪ ਰਾਹੀਂ ਭਾਰਤੀ ਪੱਤਰਕਾਰਾਂ ਅਤੇ ਕਾਰਕੁਨਾਂ ਦੀ ਜਾਸੂਸੀ ਬਾਰੇ ਵੱਡਾ ਖੁਲਾਸਾ ਕੀਤਾ ਹੈ। ਇੱਕ ਸਵਾਲ ਦੇ ਜਵਾਬ ' ਸਰਕਾਰ ਨੇ ਸੰਸਦ ਨੂੰ ਦੱਸਿਆ ਹੈ ਕਿ ਭਾਰਤ ਦੇ 121 ਉਪਭੋਗਤਾਵਾਂ ਨੂੰ ਵ੍ਹੱਟਸਐਪ ਰਾਹੀਂ ਇਜ਼ਰਾਈਲੀ ਸਪਾਈਵੇਅਰ ਪੇਗਾਸਸ ਦੀ ਵਰਤੋਂ ਕਰਦਿਆਂ ਟਾਰਗੇਟ ਬਣਾਇਆ ਗਿਆ ਸੀ। ਵ੍ਹੱਟਸਐਪ ਮੁਤਾਬਕ ਇਹ ਸਪਾਈਵੇਅਰ ਇਜ਼ਰਾਈਲ ਦੀ ਇੱਕ ਕੰਪਨੀ ਐਨਐਸਓ ਵੱਲੋਂ ਬਣਾਇਆ ਗਿਆ ਹੈ।

ਲੋਕ ਸਭਾ ' ਸੂਚਨਾ ਅਤੇ ਪ੍ਰਸਾਰਣ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਪੇਗਾਸਸ ਸਪਾਈਵੇਅਰ ਨੇ ਵਿਸ਼ਵ ਭਰ '1400 ਮੋਬਾਈਲ ਫੋਨ ਨੂੰ ਨਿਸ਼ਾਨਾ ਬਣਾਇਆ ਸੀ, ਜਿਨ੍ਹਾਂ ਚੋਂ 121 ਯੂਜ਼ਰਸ ਭਾਰਤ ਦੇ ਹਨ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਉਹ ਨਿੱਜਤਾ ਦੇ ਅਧਿਕਾਰ ਸਣੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ। ਸਰਕਾਰ ਨੇ ਕਿਹਾ ਕਿ ਹੈਕਿੰਗ ਅਤੇ ਸਪਾਈਵੇਅਰ ਨਾਲ ਨਜਿੱਠਣ ਲਈ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ 'ਚ ਲੋੜੀਂਦੇ ਪ੍ਰਬੰਧ ਹਨ।

ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ ‘ਚ ਇੱਕ ਲਿਖਤੀ ਜਵਾਬ ‘ਚ ਕਿਹਾ ਕਿ ਸਰਕਾਰ ਨਾਗਰਿਕਾਂ ਦੀ ਨਿੱਜਤਾ ਦੀ ਰਾਖੀ ਲਈ ਨਿੱਜੀ ਡਾਟਾ ਸੁਰੱਖਿਆ ਬਿੱਲ ‘ਤੇ ਵੀ ਕੰਮ ਕਰ ਰਹੀ ਹੈ ਅਤੇ ਇਸ ਨੂੰ ਜਲਦੀ ਹੀ ਸੰਸਦ ‘ਚ ਪੇਸ਼ ਕੀਤਾ ਜਾਵੇਗਾ। ਸਰਕਾਰ ਨੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਨੇ ਕਥਿਤ ਉਲੰਘਣਾ ਕਰਕੇ ਭਾਰਤ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਹ ‘ਪੂਰੀ ਤਰ੍ਹਾਂ ਗੁੰਮਰਾਹ ਕਰਨ ਵਾਲਾ’ ਹੈ।