ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਵਿੱਚ ਸਥਿਤ ਇੱਕ ਫਰਜ਼ੀ ਐਨਸੀਸੀ ਕੈਂਪ ਵਿੱਚ 13 ਨਾਬਾਲਗ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਮੁਤਾਬਕ ਇਨ੍ਹਾਂ 'ਚੋਂ ਇਕ ਲੜਕੀ ਨਾਲ ਜਬਰ ਜਿਨਾਹ ਜਿਨਸੀ ਹੋਇਆ ਹੈ, ਜਦਕਿ ਦਰਜਨ ਭਰ ਲੜਕੀਆਂ ਦਾ ਜਿਨਸੀ ਸ਼ੋਸ਼ਣ ਹੋਇਆ ਹੈ। ਪੁਲਸ ਨੇ ਸੋਮਵਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ।


ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਕੁੱਲ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਰਜ਼ੀ ਐਨਸੀਸੀ ਕੈਂਪਾਂ ਦੇ ਪ੍ਰਬੰਧਕ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਸਕੂਲ ਦੇ ਪ੍ਰਿੰਸੀਪਲ, ਦੋ ਅਧਿਆਪਕਾਂ ਅਤੇ ਇੱਕ ਪੱਤਰਕਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।


ਐਨਸੀਸੀ ਦੀ ਮਾਨਤਾ ਲਈ ਕੈਂਪ
ਜਾਂਚ ਵਿੱਚ ਪਾਇਆ ਗਿਆ ਕਿ ਪ੍ਰਾਈਵੇਟ ਸਕੂਲ ਨੂੰ ਐਨਸੀਸੀ ਦੀ ਮਾਨਤਾ ਨਹੀਂ ਸੀ, ਇਸ ਦੌਰਾਨ ਲੋਕਾਂ ਦੇ ਇੱਕ ਸਮੂਹ ਨੇ ਸਕੂਲ ਪ੍ਰਬੰਧਕਾਂ ਨਾਲ ਸੰਪਰਕ ਕੀਤਾ ਅਤੇ ਦਾਅਵਾ ਕੀਤਾ ਕਿ ਲੜਕੀਆਂ ਦਾ ਕੈਂਪ ਲਗਾ ਕੇ ਉਹ ਐਨਸੀਸੀ ਦੀ ਮਾਨਤਾ ਪ੍ਰਾਪਤ ਕਰ ਸਕਦੇ ਹਨ।


ਪੁਲਿਸ ਨੇ ਕਿਹਾ ਕਿ ਸਕੂਲ ਪ੍ਰਬੰਧਨ ਨੇ ਅਜਿਹੇ ਸਮੂਹ ਦੇ ਪਿਛੋਕੜ ਦੀ ਜਾਂਚ ਨਹੀਂ ਕੀਤੀ ਅਤੇ ਐਨਸੀਸੀ ਮਾਨਤਾ ਲਈ ਕੈਂਪ ਦੀ ਮੇਜ਼ਬਾਨੀ ਕਰਨ ਲਈ ਸਹਿਮਤ ਹੋ ਗਿਆ। ਤਿੰਨ ਦਿਨਾਂ ਤੱਕ ਚੱਲੇ ਇਸ ਕੈਂਪ ਵਿੱਚ 17 ਵਿਦਿਆਰਥਣਾਂ ਦੇ ਨਾਲ-ਨਾਲ 41 ਲੜਕਿਆਂ ਨੇ ਵੀ ਭਾਗ ਲਿਆ।



ਆਡੀਟੋਰੀਅਮ ਦੇ ਬਾਹਰ ਬੁਲਾ ਕੇ ਜਿਨਸੀ ਸ਼ੋਸ਼ਣ ਕੀਤਾ
ਤਾਮਿਲਨਾਡੂ ਪੁਲਸ ਦੇ ਡੀਐਸਪੀ ਪੀ. ਥੰਗਾਦੁਰਾਈ ਨੇ ਦੱਸਿਆ ਕਿ ਵਿਦਿਆਰਥਣਾਂ ਨੂੰ ਇੱਕ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਇੱਕ ਆਡੀਟੋਰੀਅਮ ਵਿੱਚ ਰੱਖਿਆ ਗਿਆ ਸੀ, ਜਦਕਿ ਪੁਰਸ਼ ਵਿਦਿਆਰਥੀਆਂ ਨੂੰ ਹੇਠਲੀ ਮੰਜ਼ਿਲ 'ਤੇ ਰੱਖਿਆ ਗਿਆ ਸੀ। ਪਰ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਕੋਈ ਅਧਿਆਪਕ ਤਾਇਨਾਤ ਨਹੀਂ ਕੀਤਾ ਗਿਆ। ਵਿਦਿਆਰਥਣਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਆਡੀਟੋਰੀਅਮ ਤੋਂ ਬਾਹਰ ਬੁਲਾ ਕੇ ਜਿਨਸੀ ਸ਼ੋਸ਼ਣ ਕੀਤਾ ਗਿਆ।


ਡੀਐਸਪੀ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਤੋਂ ਜਾਣੂ ਸੀ ਪਰ ਪੁਲੀਸ ਨੂੰ ਮਾਮਲੇ ਦੀ ਸੂਚਨਾ ਦੇਣ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਲਈ ਕਿਹਾ ਸੀ।



ਪੋਕਸੋ ਐਕਟ ਤਹਿਤ ਮਾਮਲਾ ਦਰਜਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਫਰਜ਼ੀ ਕੈਂਪ ਦਾ ਆਯੋਜਨ ਕਰਨ ਵਾਲੇ ਗਰੋਹ ਨੇ ਕਿਸੇ ਹੋਰ ਸਕੂਲ ਵਿੱਚ ਅਜਿਹਾ ਸਮਾਗਮ ਕਰਵਾਇਆ ਸੀ ਜਾਂ ਨਹੀਂ। ਮੁਲਜ਼ਮਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।