ਪੜਚੋਲ ਕਰੋ
ਦਿੱਲੀ 'ਚ ਕੋਚਿੰਗ ਸੈਂਟਰ ਦੀ ਇਮਾਰਤ ਡਿੱਗੀ, 5 ਲੋਕਾਂ ਦੀ ਮੌਤ ਕਈ ਜ਼ਖਮੀ
ਸ਼ਨੀਵਾਰ ਨੂੰ ਦਿੱਲੀ ਦੇ ਭਜਨਪੁਰਾ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਇਮਾਰਤ ਡਿੱਗਣ ਕਾਰਨ 13 ਵਿਦਿਆਰਥੀ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਤਿੰਨ ਵਿਦਿਆਰਥੀ ਅਜੇ ਵੀ ਲਾਪਤਾ ਹਨ। ਇਸ ਉਸਾਰੀ ਅਧੀਨ ਇਮਾਰਤ ਅੰਦਰ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਦਿੱਲੀ ਫਾਇਰ ਸਰਵਿਸ ਦੇ ਚੀਫ, ਅਤੁੱਲ ਗਰਗ ਨੇ ਇਸ ਦੀ ਪੁਸ਼ਟੀ ਕੀਤੀ।

ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਦੇ ਭਜਨਪੁਰਾ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 4 ਬੱਚੇ ਹਨ। ਇਸ ਦੌਰਾਨ ਕਈ ਵਿਦਿਆਰਥੀ ਜ਼ਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਇਸ ਉਸਾਰੀ ਅਧੀਨ ਇਮਾਰਤ ਅੰਦਰ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਦਿੱਲੀ ਫਾਇਰ ਸਰਵਿਸ ਦੇ ਚੀਫ, ਅਤੁੱਲ ਗਰਗ ਨੇ ਇਸ ਦੀ ਪੁਸ਼ਟੀ ਕੀਤੀ। ਫਾਇਰ ਵਿਭਾਗ ਨੂੰ ਸ਼ਾਮ 4.30 ਵਜੇ ਦੇ ਕਰੀਬ ਇੱਕ ਫੋਨ ਆਇਆ, ਜਿਸ ਤੋਂ ਬਾਅਦ ਸੱਤ ਫਾਇਰ ਟੈਂਡਰ ਮੌਕੇ ਤੇ ਪਹੁੰਚ ਗਏ। ਬਚਾਅ ਕਾਰਜ ਜਾਰੀ ਹਨ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















