ਬੈਂਗਲੁਰੂ: ਉੱਤਰੀ ਭਾਰਤ ਗਰਮੀ ਨਾਲ ਤਪ ਰਿਹਾ ਹੈ ਪਰ ਦੱਖਣੀ ਭਾਰਤ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ 13 ਰਾਜਾਂ ਵਿੱਚ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਬਾਰਸ਼ ਤੇ ਹਨ੍ਹੇਰੀ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਅੱਜ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਮਹਾਰਾਸ਼ਟਰ ਦੇ ਕਈ ਇਲਾਕਿਆਂ ਵਿੱਚ ਹਨ੍ਹੇਰੀ ਤੂਫਾਨ ਦੇ ਨਾਲ ਨਾਲ ਭਾਰੀ ਮੀਂਹ ਪੈ ਸਕਦਾ ਹੈ।

ਦੱਖਣੀ ਭਾਰਤ ਵਿੱਚ ਮਾਨਸੂਨ ਨਾਲ ਕਈ ਇਲਾਕਿਆਂ ਵਿੱਚ ਤੇਜ਼ ਬਾਰਸ਼ ਹੋ ਰਹੀ ਹੈ। ਦੂਜੇ ਪਾਸੇ ਉੱਤਰੀ ਭਾਰਤ ਵਿੱਚ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਕਰਨਾਟਕ ਵਿੱਚ ਭਾਰੀ ਬਾਰਸ਼ ਨਾਲ ਪਿਛਲੇ 24 ਘੰਟਿਆਂ ਵਿੱਚ ਹੋਈਆਂ ਘਟਨਾਵਾਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਕਰਨਾਟਕ ਦੇ ਕਈ ਇਲਾਕਿਆਂ ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ ਉਥੇ ਹੀ ਫਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।