ਪੜਚੋਲ ਕਰੋ

138th Congress Foundation Day: ਮੌਜੂਦਾ ਸਰਕਾਰ 'ਚ ਭਾਰਤ ਦੀ ਮੂਲ ਭਾਵਨਾ 'ਤੇ ਹਮਲਾ ਹੋ ਰਿਹਾ ਤੇ ਨਫ਼ਰਤ ਦੀ ਖਾਈ ਪੁੱਟੀ ਜਾ ਰਹੀ: ਖੜਗੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਰਕਾਰ ਵਿੱਚ ਭਾਰਤ ਦੀ ਮੂਲ ਭਾਵਨਾ 'ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ ਤੇ ਨਫ਼ਰਤ ਦੀ ਖਾਈ ਪੁੱਟੀ ਜਾ ਰਹੀ ਹੈ

138th Congress Foundation Day: ਕਾਂਗਰਸ ਅੱਜ ਦੇਸ਼ ਭਰ ਵਿੱਚ ਆਪਣਾ 138ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਰਕਾਰ ਵਿੱਚ ਭਾਰਤ ਦੀ ਮੂਲ ਭਾਵਨਾ 'ਤੇ ਲਗਾਤਾਰ ਹਮਲਾ ਕੀਤਾ ਜਾ ਰਿਹਾ ਹੈ ਤੇ ਨਫ਼ਰਤ ਦੀ ਖਾਈ ਪੁੱਟੀ ਜਾ ਰਹੀ ਹੈ। ਕਾਂਗਰਸ ਭਾਰਤ ਜੋੜੋ ਯਾਤਰਾ ਰਾਹੀਂ ਦੇਸ਼ ਭਰ ਦਾ ਦੌਰਾ ਕਰ ਰਹੀ ਹੈ। 

ਅੱਜ ਪਾਰਟੀ ਦੇ 138ਵੇਂ ਸਥਾਪਨਾ ਦਿਵਸ ਮੌਕੇ ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਇਹ ਵੀ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਤੇ ਨਫ਼ਰਤ ਵਿਰੁੱਧ ਲੜਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ। ਖੜਗੇ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ 'ਤੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਕਈ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਖੜਗੇ ਨੇ ਕਿਹਾ,"ਭਾਰਤ ਦੀ ਆਜ਼ਾਦੀ ਦੇ ਆਸ-ਪਾਸ ਕਈ ਹੋਰ ਦੇਸ਼ ਵੀ ਆਜ਼ਾਦ ਹੋ ਗਏ ਸਨ ਪਰ ਕਈ ਦੇਸ਼ਾਂ 'ਚ ਤਾਨਾਸ਼ਾਹੀ ਨੇ ਸੱਤਾ ਦੀ ਵਾਗਡੋਰ ਸੰਭਾਲੀ। ਭਾਰਤ ਨਾ ਸਿਰਫ਼ ਇਕ ਸਫ਼ਲ ਅਤੇ ਮਜ਼ਬੂਤ ​​ਲੋਕਤੰਤਰ ਬਣ ਗਿਆ, ਸਗੋਂ ਕੁਝ ਦਹਾਕਿਆਂ 'ਚ ਅਸੀਂ ਇਕ ਆਰਥਿਕ, ਪਰਮਾਣੂ, ਮਿਜ਼ਾਈਲਾਂ ਰਣਨੀਤਕ ਖੇਤਰ 'ਚ ਇਕ ਮਹਾਸ਼ਕਤੀ ਬਣ ਗਏ। ਭਾਰਤ ਖੇਤੀਬਾੜੀ, ਸਿੱਖਿਆ, ਮੈਡੀਕਲ, ਸੂਚਨਾ ਤਕਨਾਲੋਜੀ ਅਤੇ ਸੇਵਾਵਾਂ 'ਚ ਦੁਨੀਆ ਦੇ ਚੋਟੀ ਦੇ ਦੇਸ਼ਾਂ 'ਚੋਂ ਇਕ ਬਣ ਗਿਆ ਹੈ।''

ਉਨ੍ਹਾਂ ਕਿਹਾ,"ਇਹ ਸਭ ਆਪਣੇ ਆਪ ਨਹੀਂ ਹੋਇਆ। ਇਹ ਕਾਂਗਰਸ ਦੇ ਲੋਕਤੰਤਰ 'ਚ ਵਿਸ਼ਵਾਸ ਕਾਰਨ ਹੋਇਆ ਹੈ, ਇਹ ਸਭ ਨੂੰ ਨਾਲ ਲੈ ਕੇ ਚੱਲਣ ਦੀ ਸਾਡੀ ਵਿਚਾਰਧਾਰਾ ਕਾਰਨ ਹੋਇਆ ਹੈ, ਇਹ ਸਾਡੇ ਗਿਆਨ ਅਤੇ ਵਿਗਿਆਨ 'ਚ ਵਿਸ਼ਵਾਸ ਕਾਰਨ ਹੋਇਆ ਹੈ।" ਉਨ੍ਹਾਂ ਕਿਹਾ,‘‘ਇਹ ਸੰਵਿਧਾਨ 'ਚ ਪੂਰਨ ਵਿਸ਼ਵਾਸ ਕਾਰਨ ਹੋਇਆ ਹੈ, ਜੋ ਸਾਰਿਆਂ ਲਈ ਬਰਾਬਰ ਅਧਿਕਾਰਾਂ ਅਤੇ ਬਰਾਬਰ ਮੌਕੇ ਦੀ ਗਾਰੰਟੀ ਦਿੰਦਾ ਹੈ।’’ ਖੜਗੇ ਨੇ ਕਿਹਾ,''ਸੋਨੀਆ ਗਾਂਧੀ ਦੇ ਪਾਰਟੀ ਪ੍ਰਧਾਨ ਕਾਲ 'ਚ, ਜਦੋਂ ਯੂ.ਪੀ.ਏ. ਦੀ ਸਰਕਾਰ ਬਣੀ ਸੀ, ਉਦੋਂ ਸੂਚਨਾ ਦਾ ਅਧਿਕਾਰ ਕਾਨੂੰਨ, ਸਿੱਖਿਆ ਦਾ ਅਧਿਕਾਰ ਕਾਨੂੰਨ, ਖਾਧ ਸੁਰੱਖਿਆ ਕਾਨੂੰਨ, ਮਨਰੇਗਾ, ਜੰਗਲਾਤ ਅਧਿਕਾਰ ਜਾਂ ਜ਼ਮੀਨ ਐਕਵਾਇਰ ਕਾਨੂੰਨ ਹੋਵੇ, ਹੌਂਦ 'ਚ ਆਏ। ਇਹ ਕਾਂਗਰਸ ਦੀ ਵਿਚਾਰ ਦੀ ਛਾਪ ਹੈ, ਜੋ ਉਸ ਨੇ ਜਨਤਾ ਅਤੇ ਦੇਸ਼ 'ਤੇ ਛੱਡੀ ਹੈ।'' ਉਨ੍ਹਾਂ ਦੋਸ਼ ਲਗਾਇਆ,''ਭਾਰਤ ਦੀ ਮੂਲ ਭਾਵਨਾ 'ਤੇ ਲਗਾਤਾਰ ਵਾਰ ਹੋ ਰਿਹਾ ਹੈ। ਨਫ਼ਰਤ ਦੀ ਖਾਈ ਦੇਸ਼ 'ਚ ਪੁੱਟੀ ਜਾ ਰਹੀ ਹੈ। ਲੋਕ ਮਹਿੰਗਾਈ, ਬੇਰੁਜ਼ਗਾਰੀ ਨਾਲ ਪੀੜਤ ਹਨ ਪਰ ਸਰਕਾਰ ਨੂੰ ਇਸ ਬਾਰੇ ਕੋਈ ਚਿੰਤਾ ਨਹੀਂ ਹੈ।''

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
Advertisement
ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Embed widget