ਪਟਾਕੇ ਚਲਾਉਣ ਵਾਲਿਆਂ 'ਤੇ ਸਖਤੀ, 14 ਜਣੇ ਗ੍ਰਿਫਤਾਰ
ਏਬੀਪੀ ਸਾਂਝਾ | 18 Oct 2017 02:00 PM (IST)
ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਦਿੱਲੀ-ਐਨਸੀਆਰ 'ਚ ਪਟਾਕੇ ਵੇਚਣ 'ਤੇ ਲੱਗੇ ਬੈਨ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਪੁਲਿਸ ਨੇ 14 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਤੇ 29 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 1200 ਕਿੱਲੋ ਤੋਂ ਜ਼ਿਆਦਾ ਪਟਾਕੇ ਵੀ ਜ਼ਬਤ ਕੀਤੇ ਗਏ ਹਨ। ਦਿੱਲੀ 'ਚ ਪਟਾਕਿਆਂ ਦੀ ਵਿਕਰੀ 'ਤੇ ਲੱਗੇ ਬੈਨ ਦੇ ਵਿਰੋਧ 'ਚ ਸੁਪਰੀਮ ਕੋਰਟ ਦੇ ਬਾਹਰ ਪਟਾਕੇ ਚਲਾਉਣ ਨੂੰ ਲੈ ਕੇ 14 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ। ਇੱਥੇ ਹੀ ਦਿੱਲੀ ਦੀਆਂ ਹੋਰ ਥਾਵਾਂ 'ਤੇ ਪੁਲਿਸ ਨੇ ਐਫ.ਆਈ.ਆਰ. ਦਰਜ ਕਰਕੇ 29 ਲੋਕਾਂ ਨੂੰ ਗ੍ਰਿਫਤਾਰ ਕੀਤਾ। ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਬਾਹਰ ਦਿੱਲੀ ਪੁਲਿਸ ਨੂੰ ਅਦਾਲਤ ਦੇ ਗੇਟ 'ਤੇ ਪ੍ਰਦਰਸ਼ਨ ਹੋਣ ਦੀ ਖਬਰ ਮਿਲੀ। ਇੱਕ ਵੱਡੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਸੰਗਠਨ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੀਆਂ ਤਿੰਨ ਔਰਤਾਂ ਸਣੇ 14 ਨੂੰ ਹਿਰਾਸਤ 'ਚ ਲਿਆ ਗਿਆ। ਉਨ੍ਹਾਂ ਨੂੰ ਤਿਲਕ ਮਾਰਗ ਪੁਲਿਸ ਥਾਣੇ ਲਿਜਾਇਆ ਗਿਆ। ਪੁਲਿਸ ਨੇ ਇਸ 'ਤੇ ਨਿਗਰਾਨੀ ਰੱਖਣ ਲਈ ਟੀਮਾਂ ਬਣਾਈਆਂ ਹਨ।