ਨਵੀਂ ਦਿੱਲੀ: ਭਾਰਤ ਦੇ 1487 ਨਾਗਰਿਕ ਪਾਕਿਸਤਾਨ, ਬੰਗਲਾਦੇਸ਼, ਨੇਪਾਲ ਤੇ ਸ੍ਰੀਲੰਕਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਲੋਕ ਸਭਾ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਇੱਕ ਸਵਾਲ ਦੇ ਜਵਾਬ ਵਿੱਚ ਜਾਣਕਾਰੀ ਦਿੱਤੀ ਕਿ ਭਾਰਤ ਦੇ 1487 ਨਾਗਰਿਕ ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਹਨ।
ਇਨ੍ਹਾਂ ਵਿੱਚ ਭਾਰਤੀ ਰੱਖਿਆ ਸੇਵਾਵਾਂ ਨਾਲ ਸਬੰਧਤ 83 ਮੁਲਾਜ਼ਮ ਲਾਪਤਾ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਜੰਗੀ ਕੈਦੀ ਵੀ ਸ਼ਾਮਲ ਹਨ ਤੇ ਇਹ ਮੰਨਿਆ ਜਾ ਰਿਹਾ ਹੈ ਕਿ ਉਹ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਹਨ।
ਮੁਰਲੀਧਰਨ ਨੇ ਦੱਸਿਆ ਕਿ ਸਰਕਾਰ ਪਾਕਿਸਤਾਨ ਦੇ ਨਾਲ ਇਸ ਮੁੱਦੇ ਨੂੰ ਨਿਰੰਤਰ ਚੁੱਕਦੀ ਆ ਰਹੀ ਹੈ ਪਰ ਪਾਕਿਸਤਾਨ ਨੇ ਆਪਣੀਆਂ ਜੇਲ੍ਹਾਂ ਵਿੱਚ ਬੰਦ ਜੰਗੀ ਕੈਦੀਆਂ ਬਾਰੇ ਕਦੇ ਪੁਸ਼ਟੀ ਨਹੀਂ ਕੀਤੀ। ਲੋਕ ਸਭਾ ਵਿੱਚ ਦਿੱਤੇ ਅੰਕੜਿਆਂ ਅਨੁਸਾਰ 31 ਜਨਵਰੀ ਤੱਕ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ 337 ਭਾਰਤੀ ਕੈਦ ਹਨ ਤੇ ਇਨ੍ਹਾਂ ਵਿੱਚ ਭਾਰਤੀ ਮਛੇਰੇ ਵੀ ਸ਼ਾਮਲ ਹਨ।
ਵਿਦੇਸ਼ਾਂ ਦੀਆਂ ਜੇਲ੍ਹਾਂ 'ਚ ਰੁਲ ਰਹੇ 1487 ਭਾਰਤੀ
ਏਬੀਪੀ ਸਾਂਝਾ
Updated at:
12 Mar 2020 06:12 PM (IST)
ਭਾਰਤ ਦੇ 1487 ਨਾਗਰਿਕ ਪਾਕਿਸਤਾਨ, ਬੰਗਲਾਦੇਸ਼, ਨੇਪਾਲ ਤੇ ਸ੍ਰੀਲੰਕਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਲੋਕ ਸਭਾ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਇੱਕ ਸਵਾਲ ਦੇ ਜਵਾਬ ਵਿੱਚ ਜਾਣਕਾਰੀ ਦਿੱਤੀ ਕਿ ਭਾਰਤ ਦੇ 1487 ਨਾਗਰਿਕ ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਹਨ।
ਸੰਕੇਤਕ ਤਸਵੀਰ
- - - - - - - - - Advertisement - - - - - - - - -