ਪੜਚੋਲ ਕਰੋ
Advertisement
ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਪੁੱਲ ਦੇ ਨਿਰਮਾਣ ਦੌਰਾਨ ਗਾਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 15 ਲੋਕਾਂ ਦੀ ਮੌਤ
Maharashtra Accident News : ਮਹਾਰਾਸ਼ਟਰ ਦੇ ਠਾਣੇ ਦੇ ਸ਼ਾਹਪੁਰ ਨੇੜੇ ਇੱਕ ਮੰਦਭਾਗੀ ਦੁਰਘਟਨਾ ਵਿੱਚ ਘੱਟੋ -ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇੱਕ ਪੁੱਲ
Maharashtra Accident News : ਮਹਾਰਾਸ਼ਟਰ ਦੇ ਠਾਣੇ 'ਚ ਸ਼ਾਹਪੁਰ ਨੇੜੇ ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ ਹਨ। ਮਸ਼ੀਨ ਦੀ ਵਰਤੋਂ ਸਮਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ ਵਿੱਚ ਕੀਤੀ ਜਾ ਰਹੀ ਸੀ। ਨਿਊਜ਼ ਏਜੰਸੀ ਏਐਨਆਈ ਨੇ ਸ਼ਾਹਪੁਰ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਾਹਪੁਰ ਪੁਲਸ ਨੇ ਦੱਸਿਆ, "ਠਾਣੇ ਦੇ ਸ਼ਾਹਪੁਰ ਨੇੜੇ ਗਰਡਰ ਲਾਂਚਿੰਗ ਮਸ਼ੀਨ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਇਸ ਮਸ਼ੀਨ ਦੀ ਵਰਤੋਂ ਸਮਰਿਧੀ ਐਕਸਪ੍ਰੈੱਸ ਹਾਈਵੇਅ ਦੇ ਤੀਜੇ ਪੜਾਅ ਦੇ ਨਿਰਮਾਣ 'ਚ ਕੀਤੀ ਜਾ ਰਹੀ ਸੀ।
ਦੱਸ ਦੇਈਏ ਕਿ ਗਰਡਰ ਮਸ਼ੀਨ ਨੂੰ ਜੋੜਨ ਵਾਲੀ ਕਰੇਨ ਅਤੇ ਸਲੈਬ 100 ਫੁੱਟ ਦੀ ਉਚਾਈ ਤੋਂ ਡਿੱਗ ਗਈ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਇੱਕ ਅਧਿਕਾਰੀ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸਮਰਿਧੀ ਐਕਸਪ੍ਰੈਸਵੇਅ ਦੇ ਤੀਜੇ ਪੜਾਅ ਦੇ ਨਿਰਮਾਣ ਦੌਰਾਨ ਇੱਕ ਕਰੇਨ ਇੱਕ ਪੁਲ ਦੀ ਸਲੈਬ ਉੱਤੇ ਡਿੱਗ ਗਈ, ਜਿਸ ਵਿੱਚ 15 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। NDRF ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਇੱਕ ਵਿਸ਼ੇਸ਼ ਮਕਸਦ ਵਾਲੀ ਮੋਬਾਈਲ ਗੈਂਟਰੀ ਕਰੇਨ ਸੀ ,ਜਿਸਦੀ ਵਰਤੋਂ ਪੁਲ ਨਿਰਮਾਣ ਅਤੇ ਹਾਈਵੇਅ ਨਿਰਮਾਣ ਪ੍ਰੋਜੈਕਟਾਂ ਵਿੱਚ ਪ੍ਰੀਕਾਸਟ ਬਾਕਸ ਗਰਡਰ ਲਗਾਉਣ ਲਈ ਕੀਤੀ ਜਾਂਦੀ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੁੰਬਈ ਤੋਂ ਕਰੀਬ 80 ਕਿਲੋਮੀਟਰ ਦੂਰ ਸ਼ਾਹਪੁਰ ਤਹਿਸੀਲ ਦੇ ਸਰਲਾਂਬੇ ਪਿੰਡ ਨੇੜੇ ਮੰਗਲਵਾਰ ਤੜਕੇ ਵਾਪਰਿਆ।
ਸਮ੍ਰਿਧੀ ਮਹਾਮਾਰਗ, ਜਿਸਦਾ ਨਾਮ ਹਿੰਦੂ ਹਿਰਦੇ ਸਮਰਾਟ ਬਾਲਾ ਸਾਹਿਬ ਠਾਕਰੇ ਮਹਾਰਾਸ਼ਟਰ ਸਮ੍ਰਿਧੀ ਮਹਾਮਾਰਗ ਦੇ ਨਾਮ 'ਤੇ ਰੱਖਿਆ ਗਿਆ ਹੈ, ਮੁੰਬਈ ਅਤੇ ਨਾਗਪੁਰ ਨੂੰ ਜੋੜਨ ਵਾਲਾ 701 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਹੈ। ਇਹ ਨਾਗਪੁਰ, ਵਾਸ਼ਿਮ, ਵਰਧਾ, ਅਹਿਮਦਨਗਰ, ਬੁਲਢਾਨਾ, ਔਰੰਗਾਬਾਦ, ਅਮਰਾਵਤੀ, ਜਾਲਨਾ, ਨਾਸਿਕ ਅਤੇ ਠਾਣੇ ਸਮੇਤ ਦਸ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ। ਸਮ੍ਰਿੱਧੀ ਮਹਾਮਾਰਗ ਦਾ ਨਿਰਮਾਣ ਕਾਰਜ ਮਹਾਰਾਸ਼ਟਰ ਰਾਜ ਸੜਕ ਵਿਕਾਸ ਨਿਗਮ ਦੁਆਰਾ ਕੀਤਾ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement