ਪੜਚੋਲ ਕਰੋ

ਕਿਸਾਨਾਂ ਨੂੰ ਮਿਲਣ ਜਾ ਰਹੇ 15 ਸੰਸਦ ਮੈਂਬਰਾਂ ਨੂੰ ਰੋਕਿਆ, ਹਰਸਿਮਰਤ ਬਾਦਲ ਵੱਲੋਂ ‘ਲੋਕਤੰਤਰ ਲਈ ਕਾਲਾ ਦਿਨ’ ਕਰਾਰ

ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਐਨਸੀਪੀ ਦੇ ਸੰਸਦ ਮੈਂਬਰ ਸੁਪ੍ਰਿਯਾ ਸੁਲੇ, ਡੀਐਮਕੇ ਦੇ ਕਨੀਮੋਈ ਤੇ ਤਿਰੂਚੀ ਸ਼ਿਵਾ, ਤ੍ਰਿਣਮੂਲ ਕਾਂਗਰਸ ਦੇ ਸੌਗਤ ਰਾਏ ਇਸ ਸਮੂਹ ਦਾ ਹਿੱਸਾ ਸਨ। ਨੈਸ਼ਨਲ ਕਾਨਫ਼ਰੰਸ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਤੇ ਇੰਡੀਅਨ ਮੁਸਲਿਮ ਲੀਗ ਦੇ ਮੈਂਬਰ ਵੀ ਇਸ ਵਿੱਚ ਸ਼ਾਮਲ ਸਨ।

ਨਵੀਂ ਦਿੱਲੀ: ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਵਿਰੋਧੀ ਧਿਰ ਦੇ 10 ਸੰਸਦ ਮੈਂਬਰਾਂ ਨੂੰ ਪੁਲਿਸ ਨੇ ਅੱਜ ਵੀਰਵਾਰ ਨੂੰ ਗ਼ਾਜ਼ੀਪੁਰ ਬਾਰਡਰ ਉੱਤੇ ਅੱਗੇ ਜਾਣ ਤੋਂ ਰੋਕ ਦਿੱਤਾ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਟਵਿਟਰ ਉੱਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਉੱਤੇ ਹਮਲਾ ਕੀਤਾ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਸੰਸਦ ਮੈਂਬਰਾਂ ਤੱਕ ਨੂੰ ਕਿਸਾਨਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਟਵੀਟ ਕਰ ਕੇ ਲਿਖਿਆ,‘ਅਕਾਲੀ ਦਲ ਆਪਣੀਆਂ ਹਮਖ਼ਿਆਲ ਪਾਰਟੀਆਂ ਨਾਲ ਐਮਪੀਜ਼ ਨੂੰ ਇੰਝ ਰੋਕਣ ਤੇ ਕਿਸਾਨਾਂ ਉੱਤੇ ਢਾਹੇ ਜਾ ਰਹੇ ਤਸ਼ੱਦਦ ਦੀ ਨਿਖੇਧੀ ਕਰਦਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਸਦ ਮੈਂਬਰ ਤੱਕ ਵੀ ਨਹੀਂ ਮਿਲ ਸਕਦੇ। ਇਹ ਅਸਲ ਵਿੱਚ ਲੋਕਤੰਤਰ ਲਈ ਕਾਲਾ ਦਿਨ ਹੈ।’
ਦੱਸ ਦੇਈਏ ਕਿ ਅੱਜ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ, ਦ੍ਰਵਿੜ ਮੁਨੇਤਰ ਕਸ਼ਗਮ, ਰਾਸ਼ਟਰਵਾਦੀ ਕਾਂਗਰਸ ਪਾਰਟੀ ਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ 15 ਸੰਸਦ ਮੈਂਬਰ ਗਾਜ਼ੀਪੁਰ ਬਾਰਡਰ ਉੱਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲਣ ਜਾ ਰਹੇ ਸਨ ਪਰ ਉਨ੍ਹਾਂ ਨੂੰ ਪੁਲਿਸ ਨਾਕਿਆਂ ਦੇ ਪਾਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਐਨਸੀਪੀ ਦੇ ਸੰਸਦ ਮੈਂਬਰ ਸੁਪ੍ਰਿਯਾ ਸੁਲੇ, ਡੀਐਮਕੇ ਦੇ ਕਨੀਮੋਈ ਤੇ ਤਿਰੂਚੀ ਸ਼ਿਵਾ, ਤ੍ਰਿਣਮੂਲ ਕਾਂਗਰਸ ਦੇ ਸੌਗਤ ਰਾਏ ਇਸ ਸਮੂਹ ਦਾ ਹਿੱਸਾ ਸਨ। ਨੈਸ਼ਨਲ ਕਾਨਫ਼ਰੰਸ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਤੇ ਇੰਡੀਅਨ ਮੁਸਲਿਮ ਲੀਗ ਦੇ ਮੈਂਬਰ ਵੀ ਇਸ ਵਿੱਚ ਸ਼ਾਮਲ ਸਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੰਸਦ ਵਿੱਚ ਇੱਕ ਚਰਚਾ ਦੌਰਾਨ ਅਨੇਕ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਵਿਵਾਦਗ੍ਰਸਤ ਕਾਨੂੰਨ ਵਾਪਸ ਲੈਣ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ‘ਦੁਸ਼ਮਣਾਂ ਵਰਗਾ’ ਵਿਵਹਾਰ ਨਾ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋਰਿਹਾਅ ਹੋਣ ਮਗਰੋਂ ਪੱਤਰਕਾਰ ਮਨਦੀਪ ਪੂਨੀਆ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget