ਨਵੀਂ ਦਿੱਲੀ: ਅਮਰੀਕਾ ਨੇ ਕਰੀਬ 150 ਭਾਰਤੀਆਂ ਨੂੰ ਆਪਣੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਜਾਂ ਗੈਰਕਨੂੰਨੀ ਤੌਰ 'ਤੇ ਦੇਸ਼ 'ਚ ਦਾਖਲ ਹੋਣ ਕਾਰਨ ਡਿਪੋਰਟ ਕਰ ਦਿੱਤਾ ਗਿਆ। ਇਸ ਦੀ ਜਾਣਕਾਰੀ ਇੱਕ ਅਧਿਕਾਰੀ ਨੇ ਦਿੱਤੀ।


ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਆਉਣ ਵਾਲਾ ਵਿਸ਼ੇਸ਼ ਜਹਾਜ਼ ਸਵੇਰੇ 6 ਵਜੇ ਦਿੱਲੀ ਏਅਰਪੋਰਟ ਦੇ ਟੀ-3 ਟਰਮੀਨਲ 'ਤੇ ਉੱਤਰਿਆ। ਇਹ ਜਹਾਜ਼ ਬੰਗਲਾਦੇਸ਼ ਦੇ ਰਸਤੇ ਭਾਰਤ ਪਹੁੰਚਿਆ।

ਹਵਾਈ ਅੱਡੇ ਦੇ ਅਧਿਕਾਰੀ ਨੇ ਕਿਹਾ ਕਿ ਇਹ ਸਾਰੇ ਟਰਮੀਨਲ ‘ਤੇ ਹਨ ਤੇ ਇਮੀਗ੍ਰੇਸ਼ਨ ਵਿਭਾਗ ਨਾਲ ਕਾਗਜ਼ਾਂ ਦਾ ਕੰਮ ਚੱਲ ਰਿਹਾ ਹੈ। ਏਅਰਪੋਰਟ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ 11 ਵਜੇ ਤੋਂ ਬਾਅਦ ਇੱਕ-ਇੱਕ ਕਰਕੇ ਏਅਰਪੋਰਟ ਤੋਂ ਬਾਹਰ ਆਉਣ ਦਿੱਤਾ ਜਾਵੇਗਾ।“

ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਭਾਰਤੀਆਂ ਨੇ ਜਾਂ ਤਾਂ ਵੀਜ਼ਾ ਨਿਯਮਾਂ ਦੀ ਉਲੰਘਣਾ ਕੀਤੀ ਹੈ ਜਾਂ ਗ਼ੈਰਕਾਨੂੰਨੀ ਪ੍ਰਵਾਸੀ ਸੀ। ਮੈਕਸੀਕਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ 18 ਅਕਤੂਬਰ ਨੂੰ 300 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ 'ਚ ਗੈਰਕਾਨੂੰਨੀ ਤਰੀਕੇ ਨਾਲ ਦੇਸ਼ ਤੋਂ ਕੱਢ ਦਿੱਤਾ ਸੀ, ਇਨ੍ਹਾਂ 'ਚ ਇੱਕ ਔਰਤ ਵੀ ਸ਼ਾਮਲ ਸੀ।