ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫਾਈਅਰ ਬ੍ਰਿਗੇਡ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ। ਇਸ ਤੋਂ ਬਾਅਦ ਰਾਹਤ ਤੇ ਬਚਾਅ ਕਾਰਜ ਸ਼ੁਰੂ ਹੋ ਗਏ। ਖ਼ਬਰ ਲਿਖੇ ਜਾਣ ਤਕ ਅੱਗ ਬੁਝਾਊ ਵਿਭਾਗ ਨੇ ਇਸ ਅੱਗ ਵਿੱਚੋਂ ਸੱਤ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਗੱਲ ਕਹੀ। ਅੱਗ ਇੰਨੀ ਭਿਆਨਕ ਸੀ ਕਿ ਲੋਕਾਂ ਨੇ ਹੋਟਲ ਦੀ ਚੌਥੀ ਮੰਜ਼ਲ ਦੀਆਂ ਖਿੜਕੀਆਂ ਤੋਂ ਕੁੱਦ ਕੇ ਆਪਣੀ ਜਾਨ ਬਚਾਈ।
ਫਾਇਰ ਬ੍ਰਿਗੇਡ ਦੀਆਂ ਕਰੀਬ 26 ਗੱਡੀਆਂ ਨੇ ਇਸ ਅੱਗ ‘ਤੇ ਕਾਬੂ ਪਾਉਣ ਦਾ ਕੰਮ ਕੀਤਾ। ਫਾਇਰ ਬ੍ਰਿਗੇਡ ਦੇ ਡਿਪਟੀ ਚੀਫ ਸੁਨੀਲ ਚੌਧਰੀ ਨੇ ਕਿਹਾ ਕਿ ਹੋਟਲ ਅਰਪਿਤ ਪੈਲੇਸ ‘ਚ ਅੱਗ ਬੁਝਾ ਦਿੱਤੀ ਗਈ ਹੈ। ਇਸ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਮ੍ਰਿਤਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਨਾਲ ਹੀ ਬਚਾਅ ਤੇ ਰਾਹਤ ਕਾਰਜ ਵੀ ਚੱਲ ਰਹੇ ਹਨ।