ਡਾਕਟਰਾਂ ਨੇ ਕਿਹਾ ਹੈ ਕਿ ਬੀਤੀ ਰਾਤ ਚਾਰ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਜਾਂਚ ਵਿੱਚ ਪਤਾ ਲੱਗਾ ਕਿ ਚਾਰੇ ਪਹਿਲਾਂ ਹੀ ਮਰੇ ਹੋਏ ਸੀ। ਇਸ ਦੇ ਬਾਅਦ ਹੁਣ ਤਕ 17 ਜਣਿਆਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ਦਾ ਹਾਲੇ ਪੋਸਟਮਾਰਟਮ ਹੋਣਾ ਹੈ।
ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਫਿਲਹਾਲ ਇਸ ਗੱਲ ਦਾ ਪਤਾ ਲਾਇਆ ਜੈ ਰਿਹਾ ਹੈ ਕਿ ਇਹ ਨਾਜਾਇਜ਼ ਸ਼ਰਾਬ ਬਣ ਕਿੱਥੇ ਰਹੀ ਸੀ ਤੇ ਇਸ ਦਾ ਸਬੰਧ ਕਿੱਥੇ-ਕਿੱਥੇ ਸੀ। ਪੁਲਿਸ ਇਸ ਧੰਧੇ ਵਿੱਚ ਲੁਪਤ ਲੋਕਾਂ ਦੀ ਤਲਾਸ਼ ਵਿੱਚ ਜੁਟੀ ਹੈ।
ਯਾਦ ਰਹੇ ਕਿ ਇਸ ਤੋਂ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ, ਕੁਸ਼ੀਨਗਰ ਤੇ ਹਰਿਦੁਆਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 100 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੇ ਨਾਜਾਇਜ਼ ਸ਼ਰਾਬ ਖਿਲਾਫ ਅਭਿਆਨ ਸ਼ੁਰੂ ਕੀਤਾ ਹੋਇਆ ਹੈ।