ਕਰਨਾਲ: ਹਰਿਆਣਾ ਦੇ ਕਿਸਾਨਾਂ ਵਲੋਂ 25 ਦਸੰਬਰ ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ਾ ਤਿੰਨ ਦਿਨ ਤਕ ਫਰੀ ਕੀਤੇ ਜਾਣ ਦਾ ਸੱਦਾ ਦਿੱਤਾ ਗਿਆ। ਜਿਸ ਨੂੰ ਸੂਬੇ ਭਰ ਚੋਂ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਸਭ ਦੇ ਦੌਰਾਨ ਪੀਐਮ ਨਰਿੰਦਰ ਮੋਦੀ ਵਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕੀਸ਼ਤ ਵੀ ਕਿਸਾਨਾਂ ਦੇ ਖਾਤਿਆਂ 'ਚ ਟ੍ਰਾਂਸਫਰ ਕੀਤੀ ਗਈ। ਦੱਸ ਦਈਏ ਕਿ ਮੋਦੀ ਨੇ 9 ਕਰੋੜ ਕਿਸਾਨਾਂ ਦੇ ਖਾਤਿਆਂ '18000 ਕਰੋੜ ਰੁਪਏ ਭੇਜ ਕੇ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ।

ਉਧਰ ਹਰਿਆਣਾ 'ਚ ਟੋਲ ਫਰੀ ਦੇ ਸੱਦੇ 'ਤੇ ਨੇਸ਼ਨਲ ਹਾਈਵੇਅ ਬਸਤਾੜਾ ਵਿਖੇ ਸਥਿਤ ਟੋਲ 'ਤੇ ਕਈ ਕਿਸਾਨ ਜਥੇਬੰਦੀਆਂ ਨੇ ਟੋਲ ਮੁਕਤ ਕਰਵਾ ਦਿੱਤਾ ਗਿਆ। ਇਸ ਮੌਕੇ ਇੱਥੇ ਇਨੇਲੋ ਨੇਤਾ ਅਭੇ ਚੌਟਾਲਾ ਵੀ ਪਹੁੰਚੇ। ਜਿਨ੍ਹਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਮੋਦੀ ਸਰਕਾਰ 'ਤੇ ਖੂਬ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਹੁਣ ਤਕ ਕਈ ਦੌਰ ਦੀਆਂ ਬੈਠਕਾਂ ਹੋ ਚੁੱਕੀਆਂ ਹਨ ਪਰ ਕੋਈ ਹਲ ਨਹੀਂ ਨਿਕਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ 'ਤੇ ਵੀ ਤੰਨਜ ਕੀਤੇ।

Farmers Protest: ਪ੍ਰਧਾਨ ਮੰਤਰੀ ਮੋਦੀ ਦੀ ਅਪੀਲ 'ਤੇ ਭਲਕੇ ਕਿਸਾਨ ਕਰਨਗੇ ਬੈਠਕ, ਖੇਤੀਬਾੜੀ ਮੰਤਰੀ ਦੀ ਚਿੱਠੀ 'ਤੇ ਵੀ ਲੈਣਗੇ ਫੈਸਲਾ

ਨਾਲ ਹੀ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਭੇਜੇ ਜਾਣ 'ਤੇ ਅਭੇ ਚੌਟਾਲਾ ਨੇ ਕਿਹਾ ਕਿ ਮੋਦੀ ਸਾਡੇ ਤੋਂ 36 ਸੌ ਕਰੋੜ ਲੈ ਲੈਣ ਪਰ ਇਹ ਕਾਲੇ ਕਾਨੂੰਨ ਰੱਦ ਕਰ ਦੇਣ। ਮੈਂ ਇਕਲਾ ਹੀ 36ਸੌ ਕਰੋੜ ਦਿਆਂਗਾ।

ਇੱਥੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵੀ ਪਹੁੰਚੇ। ਜਿਨ੍ਹਾਂ ਨੇ ਇਸ ਪ੍ਰਦਰਸ਼ਨ ਨੂੰ ਸ਼ਾਂਤਮਈ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904