1984 Anti-Sikh Riots Case: ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ।
ਪੀੜ੍ਹਤਾਂ ਦੇ ਵਕੀਲ ਐੱਸ ਐੱਚ ਫੂਲਕਾ ਨੇ ਦੱਸਿਆ ਕਿ ਜਗਦੀਸ਼ ਟਾਈਟਲਰ ਨੂੰ ਚਾਰਜਸ਼ੀਟ ਦੀ ਕਾਪੀ ਦਿੱਤੀ ਗਈ ਅਤੇ ਉਸ ਨੇ ਇਲਜ਼ਾਮਾਂ ਨੂੰ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ। ਹੁਣ ਇਹ ਕੇਸ ਗਵਾਹੀਆਂ ਲਈ ਜਾਵੇਗਾ, 3 ਅਕਤੂਬਰ ਨੂੰ ਪਹਿਲੀ ਗਵਾਹੀ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਦੀ ਹੋਵੇਗੀ। ਜਿਸ ਦੇ ਪਤੀ ਨੂੰ ਪੁਲਬੰਗਸ਼ ਵਿੱਚ 3 ਸਿੱਖਾਂ ਦੇ ਨਾਲ ਮਾਰਿਆ ਸੀ।
ਵਕੀਲ ਐੱਚ ਐੱਸ ਫੂਲਕਾ ਨੇ ਹੈਰਾਨੀ ਅਤੇ ਨਰਾਜ਼ਗੀ ਜਤਾਈ ਕਿ 40 ਸਾਲ ਪੁਲਬੰਗਸ਼ ਕੇਸ ਦੀ ਸੁਣਵਾਈ ਸ਼ੁਰੂ ਹੋਈ ਹੈ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੋਈ ਪਾਵਰਫੁੱਲ ਸ਼ਖਸ ਆਪਣੀ ਤਾਕਤ ਦੇ ਨਾਲ ਕੇਸ ਨੂੰ ਆਪਣੇ ਹਿਸਾਬ ਨਾਲ ਮੋੜ ਸਕਦਾ ਹੈ। ਉਨ੍ਹਾਂ ਕਿਹਾ ਹੁਣ ਸਾਨੂੰ ਉਮੀਦ ਹੈ ਕਿ ਜਗਦੀਸ਼ ਟਾਈਟਲਰ ਵੀ ਜਲਦ ਹੀ ਸਲਾਖਾਂ ਦੇ ਪਿੱਛੇ ਹੋਵੇਗਾ ਜਿਵੇਂ ਸੱਜਣ ਕੁਮਾਰ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ