ਪੜਚੋਲ ਕਰੋ
(Source: ECI/ABP News)
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ
1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ।
![ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ 1984 anti-Sikh riots case: Hearing Sajjan Kumars bail plea, SC directs AIIMS to examine his health ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ](https://static.abplive.com/wp-content/uploads/sites/5/2019/11/06115722/sajjan-kumar.jpg?impolicy=abp_cdn&imwidth=1200&height=675)
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ। ਕੋਰਟ ਨੇ ਜੇਲ੍ਹ ‘ਚ ਬੰਦ ਸੱਜਣ ਕੁਮਾਰ ਦੀ ਮੈਡਕੀਲ ਜਾਂਚ ਲਈ ਏਮਸ ਦੇ ਡਾਇਰੈਕਟਰ ਨੂੰ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਉਣ ਨੂੰ ਕਿਹਾ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਚਾਰ ਹਫਤਿਆਂ ‘ਚ ਬੋਰਡ ਰਿਪੋਰਟ ਦਾਖਲ ਕਰੇ। ਸੱਜਣ ਕੁਮਾਰ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਅਸਲ ‘ਚ ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜੂਨ 2020 ਲਈ ਸੂਚੀਬੱਧ ਕੀਤੀ ਸੀ। ਇਸ ‘ਚ ਸੱਜਣ ਕੁਮਾਰ ਨੇ ਜਲਦੀ ਸੁਣਵਾਈ ਦੀ ਅਰਜ਼ੀ ਲਾਈ ਸੀ। 1984 ਦੰਗਿਆਂ ਦੇ ਮਾਮਲਿਆਂ ‘ਚ ਦੋਸ਼ੀ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)