ਪੜਚੋਲ ਕਰੋ
1984 ਸਿੱਖ ਕਤਲੇਆਮ: ਰਹਿਮ ਲਈ ਸੁਪਰੀਮ ਕੋਰਟ ਪਹੁੰਚਿਆ ਸੱਜਣ ਕੁਮਾਰ
ਨਵੀਂ ਦਿੱਲੀ: ਸਾਬਕਾ ਕਾਂਗਰਸੀ ਸੰਸਦ ਮੈਂਬਰ ਅਤੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਤੋਂ ਮਿਲੀ ਤਾ-ਉਮਰ ਕੈਦ ਦੀ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਪਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ 31 ਦਸੰਬਰ ਨੂੰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ।
ਪਹਿਲੀ ਨਵੰਬਰ 1984 ਨੂੰ ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਵੀ ਹੁਕਮ ਹੋਏ ਹਨ। ਅਦਾਲਤ ਨੇ 31 ਦਸੰਬਰ ਤਕ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਦੋਂ ਤਕ ਦੇਸ਼ ਵਿੱਚੋਂ ਬਾਹਰ ਨਾ ਜਾਣ ਦੀ ਹਦਾਇਤ ਵੀ ਕੀਤੀ ਹੈ।1984 anti-Sikh riots case: Sajjan Kumar has moved Supreme Court today and filed an appeal against his conviction in recent judgement of Delhi High Court. pic.twitter.com/Vu1GOEw9zb
— ANI (@ANI) December 22, 2018
ਸਬੰਧਤ ਖ਼ਬਰਾਂ:
ਹਾਲਾਂਕਿ ਸੱਜਣ ਕੁਮਾਰ ਨੇ ਆਤਮ ਸਮਰਪਣ ਲਈ 31 ਜਨਵਰੀ ਤਕ ਦਾ ਹੋਰ ਸਮਾਂ ਮੰਗਿਆ ਸੀ, ਪਰ ਅਦਾਲਤ ਉਸ ਨੂੰ ਆਤਮ ਸਮਰਪਣ ਲਈ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਚੁੱਕੀ ਹੈ। ਅਦਾਲਤ ਨੇ ਕਿਹਾ ਹੈ ਕਿ ਹੋਰ ਸਮਾਂ ਦੇਣ ਦਾ ਕੋਈ ਆਧਾਰ ਨਜ਼ਰ ਨਹੀਂ ਆਉਂਦਾ। ਸਾਬਕਾ ਕਾਂਗਰਸੀ ਲੀਡਰ ਸੱਜਣ ਕੁਮਾਰ ਨੇ ਆਪਣੇ ਆਤਮ ਸਮਰਪਣ ਲਈ ਇੱਕ ਮਹੀਨੇ ਦਾ ਹੋਰ ਸਮਾਂ ਲੈਣ ਲਈ ਦਿੱਲੀ ਹਾਈਕੋਰਟ 'ਚ ਪਹੁੰਚ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement