ਪੜਚੋਲ ਕਰੋ
Advertisement
ਚੁਰਾਸੀ ਕਤਲੇਆਮ 'ਤੇ ਵੱਡਾ ਫੈਸਲਾ, ਸੱਜਣ ਕੁਮਾਰ ਸਣੇ ਚਾਰਾਂ ਨੂੰ ਉਮਰ ਕੈਦ, ਦੋ ਦੀ ਸਜ਼ਾ ਵਧਾਈ
ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੱਜ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ 'ਚ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਉਸ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਹਿਲੀ ਨਵੰਬਰ 1984 ਵਿੱਚ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕੀਤਾ ਸੀ। ਸੱਜਣ ਕੁਮਾਰ ’ਤੇ ਇਲਜ਼ਾਮ ਸੀ ਕਿ ਉਹ ਵੀ ਉਸ ਭੀੜ ਵਿੱਚ ਸ਼ਾਮਲ ਸੀ।#UPDATE 1984 anti-Sikh riots: Besides Congress' Sajjan Kumar, Captain Bhagmal, Girdhari Lal and former Congress councillor Balwan Khokhar have been sentenced to life imprisonment. Kishan Khokkar and former legislator Mahender Yadav have been sentenced to 10 years in prison.
— ANI (@ANI) December 17, 2018
30 ਅਪ੍ਰੈਲ 2013 ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਕਤਲੇਆਮ ਲਈ 5 ਜਣਿਆਂ ਨੂੰ ਦੋਸ਼ੀ ਠਹਿਰਾਇਆ ਸੀ। ਇਸ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਨੂੰ ਉਮਰ ਕੈਦ ਤੇ ਕੌਂਸਲਰ ਬਲਵਾਨ ਖੋਖਰ ਤੇ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ।1984 anti-Sikh riots: Delhi High Court extends the life imprisonment of other two convicts from 3 years to 10 years. https://t.co/cZUV1XQJ0J
— ANI (@ANI) December 17, 2018
ਯਾਦ ਰਹੇ ਕਿ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੌਰਾਨ ਦਿੱਲੀ ਸਣੇ ਭਾਰਤ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।#UPDATE 1984 anti-Sikh riots: Congress' Sajjan Kumar has been sentenced to life imprisonment. He has to surrender by 31st December, 2018. pic.twitter.com/AWBwnhHrgr
— ANI (@ANI) December 17, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement