Anti Sikh Riots Case: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵਿਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਕੇਸ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਸੱਜਣ ਕੁਮਾਰ ਦੀ ਸਜ਼ਾ ‘ਤੇ 18 ਫਰਵਰੀ ਨੂੰ ਬਹਿਸ ਹੋਵੇਗੀ।


ਹੋਰ ਪੜ੍ਹੋ : ਦਿੱਲੀ ਮਾਡਲ ਫੇਲ੍ਹ ਹੋਣ ਮਗਰੋਂ ਬਦਲੀ ਪੰਜਾਬ ਦੀ ਸਿਆਸਤ, ਹੁਣ ਸੀਐਮ ਭਗਵੰਤ ਮਾਨ ਸਾਹਮਣੇ ਵੱਡੀਆਂ ਚੁਣੌਤੀਆਂ 


1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤ ਤਰੁਣਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸੱਜਣ ਕੁਮਾਰ ਮੁਲਜ਼ਮ ਸਨ। ਕੋਰਟ ਨੇ 12 ਫਰਵਰੀ 2025 (ਬੁੱਧਵਾਰ) ਨੂੰ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ।



ਸੱਜਣ ਕੁਮਾਰ ‘ਤੇ ਕੀ ਹਨ ਆਰੋਪ?


ਕੋਰਟ ਨੇ ਆਰੋਪੀ ਸੱਜਣ ਕੁਮਾਰ ਖ਼ਿਲਾਫ਼ IPC ਦੀਆਂ ਧਾਰਾਵਾਂ 147, 148, 149, 302, 308, 323, 395, 397, 427, 436 ਅਤੇ 440 ਦੇ ਤਹਿਤ ਅਪਰਾਧਾਂ ਲਈ ਦੋਸ਼ ਤੈਅ ਕੀਤੇ ਸਨ।


SIT (ਵਿਸ਼ੇਸ਼ ਜਾਂਚ ਟੀਮ) ਨੇ ਦਲੀਲ ਦਿੱਤੀ ਕਿ ਸੱਜਣ ਕੁਮਾਰ ਦੰਗਾਈ ਭੀੜ ਦੀ ਅਗਵਾਈ ਕਰ ਰਹੇ ਸਨ ਅਤੇ ਉਨ੍ਹਾਂ ਦੇ ਉਕਸਾਏ ਜਾਣ ‘ਤੇ ਭੀੜ ਨੇ ਜਸਵੰਤ ਸਿੰਘ ਅਤੇ ਤਰੁਣਦੀਪ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ। ਨਾਲ ਹੀ, ਉਨ੍ਹਾਂ ਦੇ ਘਰੇਲੂ ਸਮਾਨ, ਹੋਰ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ, ਨਸ਼ਟ ਕੀਤਾ ਗਿਆ ਅਤੇ ਲੁੱਟਿਆ ਗਿਆ।



ਭੀੜ ਨੇ ਪੀੜਤਾਂ ਦੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਗੰਭੀਰ ਸੱਟਾਂ ਪਹੁੰਚਾਈਆਂ ਸਨ। 1 ਨਵੰਬਰ 2023 ਨੂੰ ਕੋਰਟ ਨੇ ਸੱਜਣ ਕੁਮਾਰ ਦਾ ਬਿਆਨ ਦਰਜ ਕੀਤਾ, ਜਿਸ ‘ਚ ਉਨ੍ਹਾਂ ਨੇ ਆਪਣੇ ਉੱਤੇ ਲੱਗੇ ਸਾਰੇ ਆਰੋਪਾਂ ਨੂੰ ਨਕਾਰ ਦਿੱਤਾ।


ਦਿੱਲੀ ਕੈਂਟ ਮਾਮਲੇ ਵਿੱਚ ਪਹਿਲਾਂ ਹੀ ਮਿਲ ਚੁੱਕੀ ਹੈ ਸਜ਼ਾ
ਸੱਜਣ ਕੁਮਾਰ ਇਸ ਸਮੇਂ ਦਿੱਲੀ ਕੈਂਟ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ ਉਮਰ ਭਰ ਦੀ ਕੈਦ ਦੀ ਸਜ਼ਾ ਕੱਟ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।