ਚੰਡੀਗੜ੍ਹ: 1984 ਦੇ ਸਿੱਖ ਕਤਲੇਆਮ ਦੇ ਗਵਾਹ ਅਭਿਸ਼ੇਕ ਵਰਮਾ ਦੇ ਪੌਲੀਗ੍ਰਾਫੀ ਟੈਸਟ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਕੱਲ੍ਹ ਉਸ ਨੂੰ ਮੁੜ ਬੁਲਾਇਆ ਗਿਆ ਹੈ। ਇਸ ਸਬੰਧੀ ਅਭਿਸ਼ੇਕ ਵਰਮਾ ਨੇ ਕਿਹਾ ਹੈ ਕਿ ਉਹ ਗਵਾਹੀ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਅਭਿਸ਼ੇਕ ਨੇ ਦੱਸਿਆ ਕਿ ਉਸ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਰਹੀਆਂ ਹਨ ਕਿ ਉਹ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਨਾ ਦਵੇ। ਉਸ ਨੂੰ ਕਿਹਾ ਗਿਆ ਸੀ ਕਿ ਜੇ ਉਸ ਨੇ ਗਵਾਹੀ ਦਿੱਤੀ ਤਾਂ ਉਸ ਨੂੰ ਬੰਬ ਨਾਲ ਉਡਾ ਦਿੱਤਾ ਜਾਏਗਾ।

ਅਭਿਸ਼ੇਕ ਨੇ ਕਿਹਾ ਕਿ ਪਹਿਲਾਂ ਉਸ ਨੂੰ ਧਮਕਾਇਆ ਗਿਆ ਸੀ। ਉਸ ਨਾਲ ਮਾੜਾ ਵਿਹਾਰ ਕੀਤਾ ਗਿਆ ਪਰ ਹੁਣ ਉਸ ਨੇ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਤਾਂ ਅੱਜ ਅਦਾਲਤ ਕਮਿਸ਼ਨਰ ਦੀ ਦੇਖ-ਰੇਖ ਵਿੱਚ ਐਫਐਸਐਲ ਲੈਬ ਦੇ ਅਧਿਕਾਰੀਆਂ ਨੇ ਉਸ ਕੋਲੋਂ ਪੁੱਛਗਿੱਛ ਕੀਤੀ ਹੈ।