ਕਟੜਾ: ਚਿੰਤਪੁਰਨੀ ਨੇੜੇ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਬੱਸ ਚਿੰਤਪੁਰਨੀ ਤੋਂ ਹੁਸ਼ਿਆਰਪੁਰ ਜਾ ਰਹੀ ਸੀ ਪਰ ਕੁਝ ਸਮੇਂ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਵਿੱਚ ਕੁੱਲ 30 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 20 ਫੱਟੜ ਵੀ ਹੋ ਗਏ। ਘਟਨਾ ਸਥਾਨ 'ਤੇ ਕਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਪਹੁੰਚ ਗਏ ਅਤੇ ਬਚਾਅ ਕਾਰਜ ਜਾਰੀ ਹਨ। ਫਿਲਹਾਲ ਮ੍ਰਿਤਕਾਂ ਦੀ ਸ਼ਨਾਖ਼ਤ ਨਹੀਂ ਹੋਈ।