Afghanistan news: ਅਫ਼ਗ਼ਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਆਖਰੀ ਸਰੂਪਾਂ ਨੂੰ ਲਿਆਂਦਾ ਜਾ ਰਿਹਾ ਭਾਰਤ, SGPC ਦਾ ਮਿਸ਼ਨ ਹੋਇਆ ਖ਼ਤਮ
SGPC ਦੇ ਅਫ਼ਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਵਾਪਿਸ ਲਿਆਉਣ ਦੇ ਮਿਸ਼ਨ ਤਹਿਤ ਅਫ਼ਗ਼ਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖਰੀ 2 ਸਰੂਪ ਭਾਰਤ ਲਿਆਂਦੇ ਜਾ ਰਹੇ ਹਨ। ਇਹ ਸਰੂਪ KAM Air ਦੀ ਖ਼ਾਸ ਫਲਾਈਟ ਰਾਹੀਂ ਕਾਬੂਲ ਤੋਂ ਦਿੱਲੀ ਪਹੁੰਚਣਗੇ।
Afghanistan news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਫ਼ਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਵਾਪਿਸ ਲਿਆਉਣ ਦੇ ਮਿਸ਼ਨ ਤਹਿਤ ਅੱਜ ਅਫਗਾਨਿਸਤਾਨ ਤੋਂ KAM Air ਦੀ ਵਿਸ਼ੇਸ਼ ਉਡਾਣ ਰਾਹੀਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖਰੀ 2 ਸਰੂਪ ਕਾਬੁਲ ਤੋਂ ਦਿੱਲੀ ਲਿਆਂਦੇ ਜਾ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 2 ਸਰੂਪ ਅਫਗਾਨ ਸਿੱਖ ਭਾਈਚਾਰੇ ਦੇ ਤਿੰਨ ਮੈਂਬਰਾਂ ਦੇ ਨਾਲ ਧਾਰਮਿਕ ਪ੍ਰੋਟੋਕੋਲ ਅਨੁਸਾਰ ਭਾਰਤ ਲਿਆਂਦੇ ਜਾ ਰਹੇ ਹਨ। ਅਫ਼ਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਲਾਈਆਂ ਪਾਬੰਦੀਆਂ ਕਾਰਨ ਇਹ ਸਰੂਪ ਪਿਛਲੇ ਸਾਲ ਸਤੰਬਰ ਵਿੱਚ ਨਹੀਂ ਲਿਆਂਦੇ ਜਾ ਸਕੇ ਸਨ।
ਪਿਛਲੇ ਸਾਲ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਕਾਬੁਲ 'ਤੇ ਹਮਲਾ ਕਰ ਦਿੱਤਾ ਗਿਆ ਸੀ ਜਿਸ ਹਮਲੇ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਭਾਰਤੀ ਵਿਸ਼ਵ ਮੰਚ ਦੇ ਸਹਿਯੋਗ ਨਾਲ ਅਤੇ ਭਾਰਤ ਸਰਕਾਰ ਦੀ ਸਹਾਇਤਾ ਨਾਲ ਹੁਣ ਤੱਕ 139 ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਿਆ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਹੁਣ ਅਫਗਾਨਿਸਤਾਨ ਵਿੱਚ ਲਗਭਗ 20 ਸਥਾਨਕ ਹਿੰਦੂ ਅਤੇ ਸਿੱਖ ਰਹਿ ਗਏ ਹਨ ਅਤੇ ਉਨ੍ਹਾਂ ਵਿੱਚੋਂ 10 ਨੂੰ ਭਾਰਤ ਸਰਕਾਰ ਵੱਲੋਂ ਈ-ਵੀਜ਼ਾ ਜਾਰੀ ਕਰਨਾ ਬਾਕੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਫਿਰ ਪਹੁੰਚੀ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ
ਕਾਬੁਲ ਤੋਂ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਕੇ ਬਲਾਕ, ਨਿਊ ਮਹਾਵੀਰ ਨਗਰ, ਨਵੀਂ ਦਿੱਲੀ ਵਿਖੇ ਲਿਜਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੋਟੀ ਵਲੋਂ ਜਿਹੜਾ ਹਿੰਦੂ ਅਫਗਾਨਾਂ ਅਤੇ ਸਿੱਖਾਂ ਨੂੰ ਕਾਬੁਲ ਤੋਂ ਵਾਪਸ ਲਿਆਉਣ ਲਈ ਜਿਹੜਾ ਮਿਸ਼ਨ ਸ਼ੁਰੂ ਕੀਤਾ ਗਿਆ ਸੀ, ਉਹ ਅੱਜ ਖ਼ਤਮ ਹੋ ਗਿਆ ਹੈ। ਇਸ ਤਹਿਤ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖਰੀ 2 ਸਰੂਪ ਹੁਣ ਭਾਰਤ ਲਿਆਂਦੇ ਜਾ ਰਹੇ ਹਨ। SGPC ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਸੀ ਜਿਸ ਕਰਕੇ ਸਿੱਖਾਂ ਨੂੰ ਵੀ ਵਾਪਿਸ ਲਿਆਂਦਾ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਵੀ ਸੁਰੱਖਿਅਤ ਵਾਪਿਸ ਲਿਆਂਦਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।