ਜੰਮੂ ਕਸ਼ਮੀਰ: ਇੱਥੇ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਅਜੇ ਵੀ ਬਹੁਤ ਸਾਰੇ ਅੱਤਵਾਦੀ ਉਸ ਖੇਤਰ ਵਿੱਚ ਛੁਪੇ ਹੋਏ ਹਨ।
ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣਾ ਹੈ ਕਿ ਉਹ ਕਿਸ ਅੱਤਵਾਦੀ ਸੰਗਠਨ ਨਾਲ ਸਬੰਧਤ ਸੀ।
ਵਜ਼ੀਫਾ ਘੋਟਾਲੇ ਖਿਲਾਫ ਸੰਤ ਸਮਾਜ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਭਰ 'ਚ ਚੱਕਾ ਜਾਮ
ਇਸ ਤੋਂ ਪਹਿਲਾਂ ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਅੱਤਵਾਦੀਆਂ ਨੇ ਗੋਲੀਬਾਰੀ ਜਾਰੀ ਰੱਖੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ। ਫਾਇਰਿੰਗ ਦੀ ਆਵਾਜ਼ ਤੋਂ ਲੱਗ ਰਿਹਾ ਸੀ ਕਿ ਖੇਤਰ ਵਿੱਚ ਤਿੰਨ ਅੱਤਵਾਦੀ ਹੋ ਸਕਦੇ ਹਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਦੋ ਅੱਤਵਾਦੀ ਮਾਰੇ ਗਏ ਜਦਕਿ ਇੱਕ ਅੱਤਵਾਦੀ ਦੀ ਭਾਲ ਜਾਰੀ ਹੈ।
ਕਿਸਾਨਾਂ ਦੀ ਕੇਂਦਰ ਨੂੰ ਲਲਕਾਰ- ਪਿੱਛੇ ਨਹੀਂ ਹਟਾਂਗੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕੁਲਗਾਮ ਮੁਕਾਬਲੇ ਵਿਚ 2 ਅੱਤਵਾਦੀ ਢੇਰ, ਅਜੇ ਵੀ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ, ਸਰਚ ਆਪ੍ਰੇਸ਼ਨ ਜਾਰੀ
ਏਬੀਪੀ ਸਾਂਝਾ
Updated at:
10 Oct 2020 10:50 AM (IST)
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਸੁਰੱਖਿਆ ਬਲਾਂ ਨਾਲ ਮੁਕਾਬਲਾ ਹੋਇਆ।
2 ਅੱਤਵਾਦੀ ਮਾਰੇ ਗਏ।
ਪੁਰਾਣੀ ਤਸਵੀਰ
- - - - - - - - - Advertisement - - - - - - - - -