ਗੱਡੀ ਚਲਾਉਂਦੇ-ਚਲਾਉਂਦੇ ਡਰਾਈਵਰ ਨੂੰ ਆ ਗਈ ਨੀਂਦ, ਵਾਪਰ ਗਿਆ ਭਿਆਨਕ ਹਾਦਸਾ, 2 ਦੀ ਮੌਤ, 23 ਜ਼ਖ਼ਮੀ
Accident News: ਮਹਾਕੁੰਭ ਵਿੱਚ ਇਸ਼ਨਾਨ ਕਰਕੇ ਨੋਇਡਾ ਵਾਪਸ ਆ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿੱਚ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ 23 ਲੋਕ ਜ਼ਖਮੀ ਹੋ ਗਏ ਹਨ।

Accident News: ਮਹਾਕੁੰਭ ਵਿੱਚ ਇਸ਼ਨਾਨ ਕਰਕੇ ਨੋਇਡਾ ਵਾਪਸ ਆ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਵਿੱਚ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ 23 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਿੰਨੀ ਬਸ 'ਚ ਸਫਰ ਕਰ ਰਹੇ ਸੀ 25 ਯਾਤਰੀ
ਇਸ ਮਿੰਨੀ ਬੱਸ ਵਿੱਚ ਲਗਭਗ 25 ਯਾਤਰੀ ਸਫ਼ਰ ਕਰ ਰਹੇ ਸਨ। ਮਹਾਂਕੁੰਭ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਸਾਰੇ ਖੁਸ਼ੀ-ਖੁਸ਼ੀ ਆਪਣੇ ਘਰ ਵਾਪਸ ਪਰਤ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਇੱਕ ਟਰੱਕ ਨਾਲ ਟਕਰਾ ਗਈ ਅਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਘਟਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਰੇ ਸ਼ਰਧਾਲੂ ਕੁੰਭ ਤੋਂ ਇਸ਼ਨਾਨ ਕਰਕੇ ਪਰਤ ਰਹੇ ਸੀ ਵਾਪਸ
ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਇਟਾਵਾ ਦੇ ਫ੍ਰੈਂਡਜ਼ ਕਲੋਨੀ ਥਾਣਾ ਖੇਤਰ ਵਿੱਚ ਆਗਰਾ-ਕਾਨਪੁਰ ਰਾਸ਼ਟਰੀ ਰਾਜਮਾਰਗ 'ਤੇ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਅੱਗੇ ਜਾ ਰਹੇ ਇੱਕ ਡੰਪਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਲਗਭਗ 23 ਲੋਕ ਜ਼ਖਮੀ ਹੋ ਗਏ ਅਤੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਸਾਰੇ ਸ਼ਰਧਾਲੂ ਕੁੰਭ ਇਸ਼ਨਾਨ ਕਰਨ ਤੋਂ ਬਾਅਦ ਨੋਇਡਾ ਵਾਪਸ ਆ ਰਹੇ ਸਨ। ਇਹ ਘਟਨਾ ਬੱਸ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰੀ ਹੈ। ਇਸ ਹਾਦਸੇ ਵਿੱਚ ਜ਼ਖਮੀਆਂ ਨੇ ਦੱਸਿਆ ਕਿ ਅਸੀਂ ਨੋਇਡਾ ਦੇ ਸੈਕਟਰ 128 ਵਾਪਸ ਜਾ ਰਹੇ ਸੀ। ਸਾਰੇ ਯਾਤਰੀ ਬੱਸ ਵਿੱਚ ਸੁੱਤੇ ਪਏ ਸਨ।
ਕਿਵੇਂ ਵਾਪਰਿਆ ਹਾਦਸਾ?
ਅਚਾਨਕ ਇੱਕ ਜ਼ੋਰਦਾਰ ਝਟਕਾ ਲੱਗਿਆ ਅਤੇ ਸਾਡੀ ਨੀਂਦ ਖੁੱਲ੍ਹ ਗਈ। ਚਾਰੇ ਪਾਸੇ ਚੀਕ-ਚਿਹਾੜਾ ਮੱਚ ਗਿਆ। ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਟਾਵਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਾਦਸਾ ਬੱਸ ਡਰਾਈਵਰ ਨੂੰ ਨੀਂਦ ਆਉਣ ਕਾਰਨ ਹੋਇਆ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾਗ੍ਰਸਤ ਵਾਹਨਾਂ ਨੂੰ ਪੁਲਿਸ ਅਤੇ ਕਰੇਨ ਦੀ ਮਦਦ ਨਾਲ ਰਾਸ਼ਟਰੀ ਰਾਜਮਾਰਗ ਤੋਂ ਹਟਾ ਦਿੱਤਾ ਗਿਆ ਹੈ।






















