Kisan Mahapanchayat: ਸੰਯੁਕਤ ਕਿਸਾਨ ਮੋਰਚਾ ਦੇ 20 ਆਗੂ ਮਹਾਪੰਚਾਇਤ 'ਚ ਰੱਖਣਗੇ ਆਪਣੀ ਗੱਲ, ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ
Rakesh Tikait on Kisan Mahapanchayat: ਮੁਜ਼ੱਫਰਨਗਰ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ 'ਚ ਕਿਸਾਨ ਨੇਤਾ ਖੇਤੀਬਾੜੀ ਕਾਨੂੰਨ ਦੇ ਵਿਰੁੱਧ ਬੋਲਣਗੇ ਅਤੇ ਸਰਕਾਰ ਦੇ ਖਿਲਾਫ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨਗੇ।
Rakesh Tikait on Kisan Mahapanchayat: ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ ਕੱਲ੍ਹ ਯਾਨੀ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਆਯੋਜਿਤ ਕੀਤੀ ਜਾਣੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ 20 ਆਗੂ ਇਸ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਇੰਨਾ ਹੀ ਨਹੀਂ, ਇਸ ਤੋਂ ਇਲਾਵਾ ਸਰਕਾਰ ਵੱਲੋਂ ਵੱਡੀਆਂ ਸੰਸਥਾਵਾਂ ਨੂੰ ਵੇਚਣ ਦੇ ਫੈਸਲੇ 'ਤੇ ਵੀ ਚਰਚਾ ਕੀਤੀ ਜਾਵੇਗੀ, ਨਾਲ ਹੀ ਇਸ ਨੂੰ ਕਿਵੇਂ ਰੋਕਿਆ ਜਾਵੇ, ਅਸੀਂ ਇਸ ਮੁੱਦੇ 'ਤੇ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਮਹਾਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਿੱਸਾ ਲੈਣਗੇ।
ਸੱਤ ਲੱਖ ਕਿਸਾਨਾਂ ਦੇ ਆਉਣ ਦਾ ਦਾਅਵਾ
20 leaders of Samyukta Kisan Morcha (SKM) will speak at Mahapanchyat in Muzaffarnagar tomorrow. We will also hold discussions on govt's decision of selling big organizations and how to stop it. Large number of people attend the meeting: BKU leader Rakesh Tikait pic.twitter.com/3mHtNBBtuZ
— ANI UP (@ANINewsUP) September 4, 2021
ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਚੱਲ ਰਿਹਾ ਹੈ। ਮੁਜ਼ੱਫਰਨਗਰ ਦੇ ਜੀਆਈਸੀ ਮੈਦਾਨ 'ਚ ਹੋਣ ਵਾਲੇ ਸੰਯੁਕਤ ਕਿਸਾਨ ਮੋਰਚੇ ਦੀ ਮਹਾਪੰਚਾਇਤ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ। ਮੈਦਾਨ ਵਿੱਚ ਸਟੇਜ ਬਣਾਉਣ ਅਤੇ ਟੈਂਟ ਅਤੇ ਲਾਊਡ ਸਪੀਕਰ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਦੇ ਪੁੱਤਰ ਚਰਨ ਸਿੰਘ ਟਿਕੈਤ ਨੇ ਦੱਸਿਆ ਕਿ ਕਰੀਬ ਸੱਤ ਲੱਖ ਕਿਸਾਨ ਮਹਾਪੰਚਾਇਤ ਵਿੱਚ ਪਹੁੰਚਣਗੇ।
ਉਧਰ ਬੀਕੇਯੂ ਦੇ ਰਾਸ਼ਟਰੀ ਪ੍ਰਧਾਨ ਨਰੇਸ਼ ਟਿਕੈਤ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਇਸ ਮਹਾਪੰਚਾਇਤ ਨੂੰ ਸਫਲ ਬਣਾਉਣ ਵਿੱਚ ਲੱਗੇ ਹੋਏ ਹਨ। ਜੀਆਈਸੀ ਗਰਾਊਂਡ ਵਿੱਚ ਟੈਂਟ ਲਗਾਉਣ ਅਤੇ ਤਿਆਰੀਆਂ ਦੀ ਜ਼ਿੰਮੇਵਾਰੀ ਰਾਕੇਸ਼ ਟਿਕੈਤ ਦੇ ਪੁੱਤਰ ਚਰਨ ਸਿੰਘ ਟਿਕੈਤ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਰੇਸ਼ ਟਿਕੈਤ ਦਾ ਪੁੱਤਰ ਗੌਰਵ ਟਿਕੈਤ ਆਉਣ ਵਾਲੇ ਕਿਸਾਨਾਂ ਦੇ ਰਹਿਣ ਅਤੇ ਖਾਣੇ ਦੀਆਂ ਤਿਆਰੀਆਂ ਦੀ ਦੇਖਭਾਲ ਕਰ ਰਿਹਾ ਹੈ। ਨਰੇਸ਼ ਟਿਕੈਤ ਅਤੇ ਰਾਕੇਸ਼ ਟਿਕੈਤ ਇਸ ਮਹਾਂਪੰਚਾਇਤ ਨੂੰ ਸਫਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904