Parineeti Chopra And Raghav Chadha Wedding : ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ 'ਚ ਹਨ। ਹਰ ਕੋਈ ਇਸ ਮਸ਼ਹੂਰ ਜੋੜੇ ਦੇ ਵਿਆਹ ਬਾਰੇ ਹਰ ਛੋਟੀ ਜਿਹੀ ਜਾਣਕਾਰੀ ਜਾਣਨਾ ਚਾਹੁੰਦਾ ਹੈ। ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ ਅਤੇ ਮਹਿਮਾਨ ਵੀ ਉਦੈਪੁਰ ਪਹੁੰਚ ਗਏ ਹਨ। ਇਸ ਸ਼ਾਹੀ ਵਿਆਹ 'ਚ ਸਿਆਸੀ ਅਤੇ ਬਾਲੀਵੁੱਡ ਦੀਆਂ ਸਾਰੀਆਂ ਵੱਡੀਆਂ ਹਸਤੀਆਂ ਸ਼ਾਮਲ ਹੋ ਰਹੀਆਂ ਹਨ। ਅਜਿਹੇ 'ਚ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ਕਰ ਦਿੱਤੇ ਗਏ ਹਨ। ਤਾਜ਼ਾ ਰਿਪੋਰਟਾਂ ਮੁਤਾਬਕ ਪਰਿਣੀਤੀ-ਰਾਘਵ ਦੇ ਵਿਆਹ ਲਈ ਪੰਜਾਬ ਪੁਲਿਸ ਦੇ ਕਰੀਬ 200 ਜਵਾਨ ਉਦੈਪੁਰ ਪਹੁੰਚ ਚੁੱਕੇ ਹਨ।
ਸਾਰੇ ਵੀਵੀਆਈਪੀਜ਼ ਮਹਿਮਾਨਾਂ ਲਈ ਤਾਇਨਾਤ ਕੀਤੇ ਪੰਜਾਬ ਪੁਲਿਸ ਦੇ ਜਵਾਨ
ਦੱਸ ਦੇਈਏ ਕਿ ਪਰਿਣੀਤੀ ਅਤੇ ਰਾਘਵ ਦੇ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਪੰਜਾਬ ਪੁਲਿਸ ਦੇ ਇਹ ਜਵਾਨ ਸਾਰੇ ਵੀਵੀਆਈਪੀਜ਼ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਪਰਿਣੀਤੀ ਅਤੇ ਰਾਘਵ ਅੱਜ ਭਾਵ 24 ਸਤੰਬਰ ਨੂੰ ਵਿਆਹ ਕਰ ਰਹੇ ਹਨ। ਵਿਆਹ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਖਾਣੇ ਦੀ ਗੱਲ ਕਰੀਏ ਤਾਂ ਵਿਆਹ ਵਿੱਚ ਕਈ ਤਰ੍ਹਾਂ ਦੇ ਭਾਰਤੀ ਅਤੇ ਅੰਤਰਰਾਸ਼ਟਰੀ ਪਕਵਾਨ ਸ਼ਾਮਲ ਕੀਤੇ ਗਏ ਹਨ। ਖਾਣੇ ਦੇ ਮੇਨੂ ਵਿੱਚ ਰਾਜਸਥਾਨੀ, ਪੰਜਾਬੀ ਪਕਵਾਨਾਂ ਸਮੇਤ ਹੋਰ ਵੀ ਕਈ ਪਕਵਾਨ ਹਨ।
ਸੀਐਮ ਮਾਨ ਤੇ 'ਆਪ' ਸਪਰੀਮੋ ਵੀ ਹੋਣਗੇ ਸ਼ਾਮਲ
ਦੱਸ ਦਈਏ ਕਿ ਉਦੈਪੁਰ 'ਚ ਸਮਾਗਮ ਵਾਲੀ ਥਾਂ 'ਤੇ ਮਹਿਮਾਨ ਪਹੁੰਚ ਰਹੇ ਹਨ ਅਤੇ ਉਨ੍ਹਾਂ ਦਾ ਸਵਾਗਤ ਢੋਲ ਵਜਾ ਕੇ ਕੀਤਾ ਜਾ ਰਿਹਾ ਹੈ। ਵਿਆਹ ਕਾਫ਼ੀ intimate ਹੈ ਇਸ ਲਈ ਧਿਆਨ ਰੱਖਿਆ ਜਾ ਰਿਹਾ ਹੈ ਕਿ ਇਕ ਵੀ ਵੇਰਵੇ ਨੂੰ ਛੱਡਿਆ ਨਾ ਜਾਵੇ। ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣ ਜਾ ਰਹੇ ਹਨ। ਪੰਜਾਬ ਅਤੇ ਰਾਜਸਥਾਨ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ