ਪੜਚੋਲ ਕਰੋ

2000 Rupees Note: ਆਖਿਰ 2000 ਰੁਪਏ ਦੇ ਨੋਟ ਬੰਦ ਹੋਏ ਜਾਂ ਵਾਪਸ, ਜਾਣੋ ਹਰ ਸਵਾਲ ਦਾ ਜਵਾਬ

2000 Rupees Note Update: RBI ਨੇ ਇਹ ਐਲਾਨ ਕੀਤਾ ਹੈ ਕਿ 30 ਸਤੰਬਰ ਤੋਂ ਬਾਅਦ 2000 ਰੁਪਏ ਦਾ ਨੋਟ ਚਲਣ ਤੋਂ ਬਾਹਰ ਹੋ ਜਾਵੇਗਾ।

2000 Rupees Note News: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁੱਕਰਵਾਰ (19 ਮਈ) ਸ਼ਾਮ ਨੂੰ ਇੱਕ ਹੈਰਾਨ ਕਰਨ ਵਾਲਾ ਐਲਾਨ ਕਰਦਿਆਂ ਕਿਹਾ ਕਿ 2000 ਰੁਪਏ ਦੇ ਨੋਟ ਚਲਣੇ ਬੰਦ ਹੋ ਜਾਣਗੇ। ਇਸ ਦੇ ਨਾਲ ਹੀ ਆਰਬੀਆਈ ਨੇ ਇਨ੍ਹਾਂ ਨੋਟਾਂ ਨੂੰ ਚਲਣ ਤੋਂ ਬਾਹਰ ਹੋਣ ਦੀ ਸਮਾਂ ਸੀਮਾ ਵੀ ਦਿੱਤੀ ਹੈ। 30 ਸਤੰਬਰ ਤੱਕ ਲੋਕਾਂ ਨੂੰ ਇਹ ਨੋਟ ਬਦਲਵਾਉਣ ਲਈ ਬੈਂਕਾਂ ਵਿੱਚ ਜਾਣਾ ਪਵੇਗਾ। ਨੋਟ ਬਦਲਣ ਦੀ ਪ੍ਰਕਿਰਿਆ 23 ਮਈ ਤੋਂ ਸ਼ੁਰੂ ਹੋ ਜਾਵੇਗੀ। ਆਖਿਰ 2000 ਰੁਪਏ ਦੇ ਨੋਟਾਂ 'ਤੇ ਪਾਬੰਦੀ ਲੱਗੀ ਹੈ ਜਾਂ ਵਾਪਸ ਹੋਏ? ਆਓ ਇਸ ਉਲਝਣ ਨੂੰ ਦੂਰ ਕਰੀਏ।

ਰਿਜ਼ਰਵ ਬੈਂਕ ਵੱਲੋਂ 2000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਲੋਕਾਂ ਨੂੰ ਨੋਟਬੰਦੀ ਦਾ ਦੌਰ ਯਾਦ ਆ ਰਿਹਾ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਨਵੰਬਰ 2016 ਨੂੰ ਰਾਤ ਅੱਠ ਵਜੇ ਨੋਟਬੰਦੀ ਦਾ ਐਲਾਨ ਕੀਤਾ ਸੀ। 500 ਅਤੇ 1000 ਰੁਪਏ ਦੇ ਨੋਟਾਂ ਦੀ ਨੋਟਬੰਦੀ ਤੋਂ ਬਾਅਦ, ਉਸੇ ਸਾਲ ਆਰਬੀਆਈ ਐਕਟ, 1934 ਦੀ ਧਾਰਾ 24 (1) ਦੇ ਤਹਿਤ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ।

ਆਰਬੀਆਈ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ 2000 ਰੁਪਏ ਦਾ ਨੋਟ ਜਾਰੀ ਕਰਨ ਦਾ ਮਕਸਦ ਉਸ ਸਮੇਂ ਦੀ ਅਰਥਵਿਵਸਥਾ ਦੀ ਕਰੰਸੀ ਦੀ ਲੋੜ ਨੂੰ ਪੂਰਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਹੋਰ ਮੁੱਲਾਂ ਦੇ ਬੈਂਕ ਨੋਟਾਂ ਦੀ ਲੋੜੀਂਦੀ ਉਪਲਬਧਤਾ ਤੋਂ ਬਾਅਦ ਇਹ ਉਦੇਸ਼ ਪੂਰਾ ਹੋ ਗਿਆ ਸੀ। ਇਸੇ ਲਈ 2018-19 ਵਿੱਚ 2000 ਰੁਪਏ ਦੇ ਨੋਟਾਂ ਦੀ ਛਪਾਈ ਰੋਕ ਦਿੱਤੀ ਗਈ ਸੀ।

ਇਹ ਵੀ ਪੜ੍ਹੋ: 2000 ਦੇ ਨੋਟ ਵਾਪਸ ਲਵੇਗੀ RBI, ਬੈਂਕਾਂ ਨੂੰ ਕਿਹਾ- ਇਸ ਨੂੰ ਜਾਰੀ ਕਰਨਾ ਬੰਦ ਕਰੋ

2000 ਦੇ ਨੋਟ ਬੰਦ ਹੋਏ ਜਾਂ ਵਾਪਸ?

ਆਰਬੀਆਈ ਦੀ ਪ੍ਰੈਸ ਰਿਲੀਜ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਆਮ ਤੌਰ 'ਤੇ ਇਸ ਮੁੱਲ (2000) ਦੀ ਵਰਤੋਂ ਲੈਣ-ਦੇਣ ਲਈ ਨਹੀਂ ਕੀਤੀ ਜਾਂਦੀ ਹੈ। ਆਰਬੀਆਈ ਨੇ ਸਪੱਸ਼ਟ ਕਿਹਾ ਹੈ ਕਿ 2000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲਿਆ ਜਾਵੇਗਾ। ਇਸ ਤੋਂ ਸਪੱਸ਼ਟ ਹੈ ਕਿ ਆਰਬੀਆਈ ਨੇ 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਨਾ ਕਿ ਇਸ ਨੂੰ ਬੰਦ ਕਰਨ ਦਾ। ਆਰਬੀਆਈ ਨੇ ਇਸ ਕਦਮ ਨੂੰ 'ਕਲੀਨ ਨੋਟ ਪਾਲਿਸੀ' ਕਿਹਾ ਹੈ।

ਆਰਬੀਆਈ ਨੇ ਕਿਹਾ ਹੈ ਕਿ ਵਰਤਮਾਨ ਵਿੱਚ 2,000 ਰੁਪਏ ਦੇ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ। ਆਰਬੀਆਈ ਨੇ ਬੈਂਕਾਂ ਨੂੰ ਕਿਹਾ ਹੈ ਕਿ ਉਹ 2000 ਰੁਪਏ ਦੇ ਇਨ੍ਹਾਂ ਨੋਟਾਂ ਨੂੰ 30 ਸਤੰਬਰ ਤੱਕ ਜਮ੍ਹਾ ਕਰਾਉਣ ਅਤੇ ਇਨ੍ਹਾਂ ਨੂੰ ਬਦਲਣ ਦੀ ਸਹੂਲਤ ਦੇਣ। ਨਾਲ ਹੀ ਕਿਹਾ ਕਿ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2,000 ਰੁਪਏ ਦੇ ਨੋਟ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।

ਇਸ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ 2,000 ਰੁਪਏ ਦੇ ਨੋਟਾਂ ਨੂੰ ਬਦਲਣਾ ਚਾਹੁੰਦਾ ਹੈ, ਤਾਂ ਇਕ ਵਾਰ 'ਚ ਸਿਰਫ 20,000 ਰੁਪਏ ਯਾਨੀ 2,000 ਰੁਪਏ ਦੇ 10 ਨੋਟ ਹੀ ਬਦਲੇ ਜਾ ਸਕਦੇ ਹਨ। ਨੋਟ ਕਿਸੇ ਵੀ ਬੈਂਕ ਵਿੱਚ ਬਦਲੇ ਜਾ ਸਕਦੇ ਹਨ। ਤੁਹਾਨੂੰ ਦੱਸ ਦਈਏ ਕਿ 30 ਸਤੰਬਰ ਤੱਕ ਬਜ਼ਾਰ 'ਚ 2000 ਰੁਪਏ ਦੇ ਨੋਟ ਵੈਧ ਰਹਿਣਗੇ ਅਤੇ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ ਪਰ ਆਰਬੀਆਈ ਦੇ ਐਲਾਨ ਮੁਤਾਬਕ ਇਸ ਤਰੀਕ ਤੱਕ ਨੋਟਾਂ ਨੂੰ ਬਦਲਣਾ ਬਿਹਤਰ ਹੋਵੇਗਾ ਕਿਉਂਕਿ ਉਸ ਤੋਂ ਬਾਅਦ ਇਹ ਨੋਟ ਸਰਕੂਲੇਸ਼ਨ ਤੋਂ ਬਾਹਰ ਮੰਨੇ ਜਾਣਗੇ।

ਇਹ ਵੀ ਪੜ੍ਹੋ: 23 ਮਈ ਤੋਂ 20000 ਰੁਪਏ ਦੀ ਲਿਮਿਟ ਤੱਕ ਬੈਂਕ ਤੋਂ ਬਦਲ ਸਕੋਗੇ 2000 ਰੁਪਏ ਦੇ ਨੋਟ...

ਟਾਪ ਹੈਡਲਾਈਨ

Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
BJP Party: ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ...
BJP Party: ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ...
IAS-IPS News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, IAS-IPS 'ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋਂ ਕੋਈ ਐਕਸ਼ਨ ਨਹੀਂ, ਉੱਚ-ਅਹੁਦੇਦਾਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, IAS-IPS 'ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋਂ ਕੋਈ ਐਕਸ਼ਨ ਨਹੀਂ, ਉੱਚ-ਅਹੁਦੇਦਾਰ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget