ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਵਿੱਚ, ਦਿੱਲੀ ਪੁਲਿਸ ਨੇ ਹੁਣ ਤੱਕ 230 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ। ਦਿੱਲੀ ਪੁਲਿਸ ਨੇ ਕੁਝ ਸੀਸੀਟੀਵੀ ਫੁਟੇਜ ਵੀ ਕਬਜ਼ੇ ਵਿੱਚ ਲਏ ਹਨ, ਜਿਨ੍ਹਾਂ ਦੀ ਜਾਂਚ ਦਾ ਕੰਮ ਚੱਲ ਰਹਾ ਹੈ। ਦੰਗਿਆਂ ਦੌਰਾਨ ਹੋਈ ਹੱਤਿਆ ਅਤੇ ਕੁਝ ਅੱਗਜਨੀ ਦੀਆਂ ਘਟਨਾਵਾਂ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਕਰੇਗੀ। ਇਸਦੇ ਨਾਲ ਹੀ, ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਆਈਬੀ ਕਰਮਚਾਰੀ ਅੰਕਿਤ ਸ਼ਰਮਾ ਅਤੇ ਤਾਹਿਰ ਹੁਸੈਨ ਦੇ ਮਾਮਲੇ ਦੀ ਵੀ ਜਾਂਚ ਕਰੇਗੀ।


ਸ਼ਾਹਰੁਖ ਜਿਸ ਦਾ ਪੁਲਿਸ ਦੇ ਸਾਹਮਣੇ ਫਾਇਰਿੰਗ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ ਦੀ ਪੁਲਿਸ ਭਾਲ ਕਰ ਰਹੀ ਹੈ। ਦਿੱਲੀ ਪੁਲਿਸ ਛਾਪੇਮਾਰੀ ਕਰ ਰਹੀ ਹੈ। ਕੱਲ੍ਹ ਖ਼ਬਰ ਮਿਲੀ ਸੀ ਕਿ ਪੁਲਿਸ ਨੂੰ ਸ਼ਾਹਰੁਖ ਦੇ ਟਿਕਾਣੇ ਦਾ ਪਤਾ ਲੱਗ ਗਿਆ ਹੈ।ਉਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਸੀ।

ਪੁਲਿਸ ਪ੍ਰਸ਼ਾਸਨ ਅਨੁਸਾਰ ਸਥਾਨਕ ਪੁਲਿਸ ਵੀ ਕੁਝ ਮਾਮਲਿਆਂ ਦੀ ਜਾਂਚ ਕਰੇਗੀ। ਨੌਰਥ ਈਸਟ ਜ਼ਿਲ੍ਹਾ ਪੁਲਿਸ ਨੂੰ ਮਹੱਤਵਪੂਰਨ ਕੇਸਾਂ ਦੀ ਫਾਈਲ ਬਣਾਉਣ ਅਤੇ ਦਿੱਲੀ ਪੁਲਿਸ ਦੇ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੂੰ ਸੌਂਪਣ ਲਈ ਕਿਹਾ ਗਿਆ ਹੈ।

ਉੱਤਰ ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਪਿੱਛੇ ਕੌਣ ਹੈ, ਇਸਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਦੇ ਸਾਈਬਰ ਸੈੱਲ ਨੇ ਇਸ ਮਾਮਲੇ ਵਿੱਚ ਹੁਣ ਤਕ 1 ਦਰਜਨ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਐਫ.ਆਈ.ਆਰ. ਵਿੱਚ ਬਹੁਤ ਸਾਰੇ ਲੋਕਾਂ ਦੇ ਨਾਮ ਹਨ ਅਤੇ ਇਸਦੀ ਜਾਂਚ ਕਈ ਸੰਵੇਦਨਸ਼ੀਲ ਨਾਵਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ।

ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਹਿੰਸਾ ਵਿੱਚ 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ।