ਪੜਚੋਲ ਕਰੋ
Advertisement
230 ਪੁਲਿਸ ਮੁਲਾਜ਼ਮ ਜ਼ਖਮੀ, ਸਿੱਟ ਬਣਾਉਣ ਦੀ ਤਿਆਰੀ
ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ 'ਚ ਹੋਈ ਹਿੰਸਾ ਮਗਰੋਂ ਸਰਕਾਰ ਸਰਗਰਮ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਸਿੱਟ ਬਣਾਉਣ ਦੀ ਤਿਆਰੀ ਹੈ।
ਨਵੀਂ ਦਿੱਲੀ: ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ 'ਚ ਹੋਈ ਹਿੰਸਾ ਮਗਰੋਂ ਸਰਕਾਰ ਸਰਗਰਮ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਸਿੱਟ ਬਣਾਉਣ ਦੀ ਤਿਆਰੀ ਹੈ। ਇਸ ਤੋਂ ਇਲਾਵਾ ਲਾਲ ਕਿਲੇ ਵਿਖੇ ਵਾਪਰੀ ਘਟਨਾ ਸਬੰਧੀ ਪੁਲਿਸ ਸਖਤ ਕਾਰਵਾਈ ਕਰਨ ਜਾ ਰਹੀ ਹੈ।
ਪੁਲਿਸ ਸੂਤਰਾਂ ਅਨੁਸਾਰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ ਹਿੰਸਾ ਦੌਰਾਨ ਕੁੱਲ 230 ਪੁਲਿਸ ਮੁਲਾਜ਼ਮ ਜ਼ਖਮੀ ਹੋਏ। ਉੱਤਰੀ ਦਿੱਲੀ ਵਿੱਚ 41, ਪੂਰਬੀ ਦਿੱਲੀ ਵਿੱਚ 34, ਪੱਛਮੀ ਦਿੱਲੀ ਵਿੱਚ 27, ਦੁਆਰਕਾ ਵਿੱਚ 32, ਬਾਹਰੀ-ਉੱਤਰੀ ਜ਼ਿਲ੍ਹੇ ਵਿੱਚ 12, ਸ਼ਾਹਦਰਾ ਵਿੱਚ 5, ਦੱਖਣੀ ਜ਼ਿਲ੍ਹੇ ਵਿੱਚ 4 ਤੇ ਦਿੱਲੀ ਦੇ ਬਾਹਰੀ ਜ਼ਿਲ੍ਹਿਆਂ ਵਿੱਚ 75 ਜ਼ਖਮੀ ਹੋਏ ਹਨ।
ਉਧਰ, ਦਿੱਲੀ ਪੁਲਿਸ ਨੇ ਹੁਣ ਤਕ ਵੱਖ-ਵੱਖ ਥਾਣਿਆਂ 'ਚ ਅਣਪਛਾਤੇ ਲੋਕਾਂ ਤੇ ਕੁੱਲ 22 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਦੀਪ ਸਿੱਧੂ ਤੇ ਲੱਖਾ ਸਿਧਾਣਾ 'ਤੇ ਹਿੰਸਾ ਭੜਕਾਉਣ ਦੇ ਇਲਜ਼ਾਮ ਹੈ। ਖ਼ਬਰ ਹੈ ਕਿ ਦੋਵੇਂ ਗੁਨਾਹਗਾਰਾਂ ਦੀ ਤਲਾਸ਼ ਤੇਜ਼ ਕਰ ਦਿੱਤੀ ਗਈ ਹੈ ਤੇ ਦੋਵਾਂ ਦੀ ਗ੍ਰਿਫ਼ਤਾਰੀ ਕਦੇ ਵੀ ਹੋ ਸਕਦੀ ਹੈ।
ਸਿਖਸ ਫਾਰ ਜਸਟਿਸ ਮਾਮਲੇ 'ਚ ਪਿਛਲੇ ਹਫ਼ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਤਲਬ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਮੰਗਲਵਾਰ ਲਾਲ ਕਿਲ੍ਹੇ 'ਚ ਦਾਖਲ ਹੋਕੇ 17ਵੀਂ ਸਦੀ ਦੇ ਸਮਾਰਕ 'ਤੇ ਝੰਡੇ ਫਹਿਰਾਉਣ ਵਾਲੇ ਕਿਸਾਨਾਂ ਦੇ ਸਮੂਹ 'ਚ ਸ਼ਾਮਲ ਸਨ। ਇੱਥੋਂ ਤਕ ਕਿ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਹਿੰਸਕ ਝੜਪਾਂ ਹੋਈਆਂ, ਕਿਉਂਕਿ ਅੰਦੋਲਨਕਾਰੀ ਕਿਸਾਨਾਂ ਵੱਲੋਂ ਟ੍ਰੈਕਟਰ ਰੈਲੀ ਨੂੰ ਲੈ ਕੇ ਰੈਲੀ ਛਿੜ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਦੇਸ਼
ਪੰਜਾਬ
ਕਾਰੋਬਾਰ
Advertisement