Indian student shot dead in car in Canada: ਵਿਦੇਸ਼ਾਂ 'ਚ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕੁੱਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਇੱਕ ਭਾਰਤੀ  ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਕੈਨੇਡਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ 24 ਸਾਲਾ ਵਿਦਿਆਰਥੀ ਚਿਰਾਗ ਅੰਤਿਲ (Chirag Antil) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।



ਨੌਜਵਾਨ ਕਾਰ ਦੇ ਅੰਦਰ ਮਰਿਆ ਮਿਲਿਆ


ਕੈਨੇਡਾ ਦੇ ਵੈਨਕੂਵਰ ਵਿੱਚ ਇੱਕ ਔਡੀ ਕਾਰ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਹਰਿਆਣਾ ਦੇ ਰਹਿਣ ਵਾਲੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਵੱਲੋਂ ਇਹ ਘਟਨਾ 12 ਅਪ੍ਰੈਲ ਦੀ ਦੱਸੀ ਜਾ ਰਹੀ ਹੈ। ਵੈਨਕੂਵਰ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਦੋਂ ਸਥਾਨਕ ਨਿਵਾਸੀਆਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਦੇਖਿਆ ਇੱਕ ਨੌਜਵਾਨ ਕਾਰ ਦੇ ਅੰਦਰ ਮਰਿਆ ਪਿਆ ਹੈ।


ਚਿਰਾਗ ਐਮਬੀਏ ਕਰਨ ਲਈ ਸਟੱਡੀ ਵੀਜ਼ੇ 'ਤੇ ਸੋਨੀਪਤ ਤੋਂ ਕੈਨੇਡਾ ਆਇਆ ਸੀ


ਚਿਰਾਗ ਅੰਤਿਲ ਸਾਲ 2022 ਵਿੱਚ ਐਮਬੀਏ ਕਰਨ ਲਈ ਸਟੱਡੀ ਵੀਜ਼ੇ 'ਤੇ ਹਰਿਆਣਾ ਦੇ ਸੋਨੀਪਤ ਤੋਂ ਵੈਨਕੂਵਰ ਆਇਆ ਸੀ। ਉਸ ਨੇ ਆਪਣੀ ਡਿਗਰੀ ਹਾਸਲ ਕੀਤੀ ਸੀ ਅਤੇ ਹੁਣ ਉਹ ਵਧੀਆ ਕੰਮ ਵੀ ਕਰ ਰਿਹਾ ਸੀ। ਮ੍ਰਿਤਕ ਦੇ ਭਰਾ ਰੋਨਿਤ ਨੇ ਦੱਸਿਆ ਕਿ ਉਸ ਨੇ 12 ਅਪ੍ਰੈਲ ਦੀ ਸਵੇਰ ਚਿਰਾਗ ਅੰਤਿਲ ਨਾਲ ਗੱਲ ਕੀਤੀ ਸੀ। ਉਸ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਪਹਿਲਾਂ ਉਸ ਦਾ ਭਰਾ ਖੁਸ਼ ਨਜ਼ਰ ਆ ਰਿਹਾ ਸੀ।


ਪਰਿਵਾਰ ਨੇ ਬੇਟੇ ਦੀ ਲਾਸ਼ ਭਾਰਤ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਮੰਗੀ ਹੈ


ਮ੍ਰਿਤਕ ਦੇ ਪਰਿਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਇਨਸਾਫ਼ ਅਤੇ ਅੰਤਿਮ ਸੰਸਕਾਰ ਲਈ ਅਪੀਲ ਕੀਤੀ ਹੈ ਅਤੇ ਨਾਲ ਹੀ ਲਾਸ਼ ਨੂੰ ਘਰ ਵਾਪਸ ਲਿਆਉਣ ਲਈ ਪ੍ਰਬੰਧ ਕਰਨ ਦੀ ਅਪੀਲ ਕੀਤੀ।


ਉਨ੍ਹਾਂ ਕਿਹਾ, 'ਅਸੀਂ ਲਗਾਤਾਰ ਪੁਲਿਸ ਮੁਲਾਜ਼ਮ ਨਾਲ ਗੱਲ ਕੀਤੀ ਹੈ, ਜਿਸ ਨੇ ਸਾਨੂੰ ਫ਼ੋਨ 'ਤੇ ਇਹ ਖ਼ਬਰ ਦਿੱਤੀ ਹੈ। ਪਰ ਇਹ ਘਟਨਾ ਕਿਵੇਂ ਵਾਪਰੀ ਇਸ ਬਾਰੇ ਸਾਨੂੰ ਕੁਝ ਨਹੀਂ ਦੱਸਿਆ ਗਿਆ। ਅਸੀਂ ਪੀਐਮ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਜਲਦੀ ਤੋਂ ਜਲਦੀ ਨਿਆਂ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ। ਰੋਨਿਤ ਨੇ ਦੱਸਿਆ ਕਿ ਉਹ ਅਤੇ ਉਸ ਦੀ ਮਾਂ ਚਿਰਾਗ ਅੰਤਿਲ ਦੇ ਦੋਸਤਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ।