ਪੜਚੋਲ ਕਰੋ

ਹਰਿਆਣਾ ਦੇ 25% ਕਿਸਾਨ ਕਰਜ਼ਾਈ, ਕਰਜ਼ੇ ਦੇ ਬੋਝ ਕਾਰਨ ਕਿਸਾਨ ਕਰ ਰਹੇ ਨੇ ਖ਼ੁਦਕੁਸ਼ੀ

Chandigarh: ਸਹਿਕਾਰਤਾ ਮੰਤਰੀ ਬਨਵਾਰੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ ਕਿਸਾਨਾਂ ਦੇ ਕਰਜ਼ਿਆਂ ਨੂੰ ਲੈ ਕੇ ਪੁੱਛੇ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕਿਸਾਨਾਂ ਸਿਰ ਕਰੀਬ 10,400 ਕਰੋੜ ਰੁਪਏ ਦਾ ਕਰਜ਼ਾ ਹੈ।

Farmer suicide: ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਲਈ ਦੇਸ਼ ਭਰ ਵਿੱਚ ਮਸ਼ਹੂਰ ਹਨ। ਪਰ ਹਰਿਆਣਾ ਦੇ ਕਿਸਾਨਾਂ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ, ਜੋ ਹੈਰਾਨ ਕਰਨ ਵਾਲਾ ਹੈ। ਹਰਿਆਣਾ ਵਿਧਾਨ ਸਭਾ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਸੂਬੇ ਦੇ ਕਿਸਾਨ ਕਰੀਬ 10,400 ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਹੋਏ ਹਨ। ਸੂਬੇ ਦੇ ਕਰੀਬ 25 ਫੀਸਦੀ ਕਿਸਾਨ ਕਰਜ਼ਾਈ ਹਨ। ਜੇਕਰ ਪਿਛਲੇ ਪੰਜ ਸਾਲਾਂ ਦੀ ਗੱਲ ਕਰੀਏ ਤਾਂ 23 ਕਿਸਾਨਾਂ ਨੇ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ ਹੈ। ਸਿਰਫ਼ 13 ਕਿਸਾਨ ਅਜਿਹੇ ਹਨ, ਜਿਨ੍ਹਾਂ ਦੇ ਸਰਕਾਰੀ ਬੈਂਕਾਂ ਦੇ 3 ਕਰੋੜ ਰੁਪਏ ਬਕਾਇਆ ਹਨ।

ਕਾਂਗਰਸ ਵਿਧਾਇਕ ਵਰੁਣ ਚੌਧਰੀ ਨੇ ਸਵਾਲ ਉਠਾਇਆ ਹੈ

ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਵਿਧਾਇਕ ਵਰੁਣ ਚੌਧਰੀ ਵੱਲੋਂ ਕਿਸਾਨਾਂ ਦੇ ਕਰਜ਼ੇ ਨੂੰ ਲੈ ਕੇ ਸਵਾਲ ਉਠਾਇਆ ਗਿਆ ਸੀ। ਚੌਧਰੀ ਨੇ ਸਰਕਾਰ ਤੋਂ ਸਹਿਕਾਰੀ ਬੈਂਕਾਂ ਦੇ ਕਿਸਾਨਾਂ ਦੇ ਸਾਲ 2017 ਅਤੇ 2022 ਦੇ ਬਕਾਏ ਬਾਰੇ ਜਾਣਕਾਰੀ ਮੰਗੀ ਸੀ। ਕਾਂਗਰਸ ਵਿਧਾਇਕ ਵਰੁਣ ਚੌਧਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਿਆਣਾ ਸਰਕਾਰ ਦੇ ਸਹਿਕਾਰਤਾ ਮੰਤਰੀ ਬਨਵਾਰੀ ਲਾਲ ਨੇ ਕਿਸਾਨਾਂ ਦੇ ਕਰਜ਼ਿਆਂ ਦਾ ਵੇਰਵਾ ਪੇਸ਼ ਕੀਤਾ। ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰਦੀ ਹੈ, ਉੱਥੇ ਹੀ ਉਹ ਸਾਰੇ ਦਾਅਵੇ ਇੱਥੇ ਬੇਕਾਰ ਜਾਪਦੇ ਹਨ।

ਮੰਤਰੀ ਬਨਵਾਰੀ ਲਾਲ ਨੇ ਜਾਣਕਾਰੀ ਦਿੱਤੀ

ਸਹਿਕਾਰਤਾ ਮੰਤਰੀ ਬਨਵਾਰੀ ਲਾਲ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਦੱਸਿਆ ਕਿ ਮਾਰਚ 2017 ਤੱਕ 13 ਲੱਖ 58 ਹਜ਼ਾਰ 473 ਕਿਸਾਨਾਂ ਵੱਲੋਂ ਬੈਂਕਾਂ ਵੱਲ ਬਕਾਇਆ 9652.08 ਕਰੋੜ ਰੁਪਏ ਦਾ ਕਰਜ਼ਾ ਮਾਰਚ 2022 ਤੱਕ ਵਧ ਕੇ 10,399.34 ਕਰੋੜ ਰੁਪਏ ਹੋ ਗਿਆ ਹੈ। ਕਾਂਗਰਸੀ ਵਿਧਾਇਕ ਵਰੁਣ ਚੌਧਰੀ ਨੇ ਕਿਸਾਨਾਂ ਦੇ ਕਰਜ਼ਿਆਂ ਬਾਰੇ ਜਾਣਕਾਰੀ ਲੈਣ 'ਤੇ ਕਿਹਾ ਕਿ ਜਿੱਥੇ ਸਰਕਾਰ ਨੇ 2017 'ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕੀਤਾ ਸੀ, ਉੱਥੇ ਇਹ ਦੁੱਗਣਾ ਨਹੀਂ ਹੋਇਆ, ਸਗੋਂ ਕਰਜ਼ੇ ਲਗਾਤਾਰ ਵਧ ਰਹੇ ਹਨ। ਇਸੇ ਬਜਟ 'ਤੇ ਸਵਾਲ ਉਠਾਉਂਦੇ ਹੋਏ ਚੌਧਰੀ ਨੇ ਕਿਹਾ ਕਿ ਇਸ ਬਜਟ 'ਚ ਵੀ ਕਿਸਾਨਾਂ ਲਈ ਕੋਈ ਖਾਸ ਐਲਾਨ ਨਹੀਂ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

15 ਪਿੰਡਾਂ ਦੀਆਂ ਨਾਮਜਦਗੀਆਂ ਹੋਣ ਦੋਬਾਰਾSirsa | Om Parkash Chotala ਨੇ ਪਾਈ ਵੋਟ, ਕਿਹਾ ਇਨੇਲੋ ਦੀ ਬਣੇਗੀ ਸਰਕਾਰHaryana Election 2024 | ਹਰਿਆਣਾ ਦੇ Exit Poll 'ਤੇ ਕੀ ਬੋਲੇ Bhupender Hooda |ਹਰਿਆਣਾ 'ਚ Exit Poll 'ਤੇ ਕੀ ਬੋਲੇ ਕਾਂਗਰਸ ਲੀਡਰ Rashid Alvi

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget