Farmer suicide: ਪੰਜਾਬ ਤੇ ਹਰਿਆਣਾ ਦੇ ਕਿਸਾਨ ਖੇਤੀ ਲਈ ਦੇਸ਼ ਭਰ ਵਿੱਚ ਮਸ਼ਹੂਰ ਹਨ। ਪਰ ਹਰਿਆਣਾ ਦੇ ਕਿਸਾਨਾਂ ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ, ਜੋ ਹੈਰਾਨ ਕਰਨ ਵਾਲਾ ਹੈ। ਹਰਿਆਣਾ ਵਿਧਾਨ ਸਭਾ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਸੂਬੇ ਦੇ ਕਿਸਾਨ ਕਰੀਬ 10,400 ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੇ ਹੋਏ ਹਨ। ਸੂਬੇ ਦੇ ਕਰੀਬ 25 ਫੀਸਦੀ ਕਿਸਾਨ ਕਰਜ਼ਾਈ ਹਨ। ਜੇਕਰ ਪਿਛਲੇ ਪੰਜ ਸਾਲਾਂ ਦੀ ਗੱਲ ਕਰੀਏ ਤਾਂ 23 ਕਿਸਾਨਾਂ ਨੇ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ ਹੈ। ਸਿਰਫ਼ 13 ਕਿਸਾਨ ਅਜਿਹੇ ਹਨ, ਜਿਨ੍ਹਾਂ ਦੇ ਸਰਕਾਰੀ ਬੈਂਕਾਂ ਦੇ 3 ਕਰੋੜ ਰੁਪਏ ਬਕਾਇਆ ਹਨ।


ਕਾਂਗਰਸ ਵਿਧਾਇਕ ਵਰੁਣ ਚੌਧਰੀ ਨੇ ਸਵਾਲ ਉਠਾਇਆ ਹੈ


ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕਾਂਗਰਸ ਵਿਧਾਇਕ ਵਰੁਣ ਚੌਧਰੀ ਵੱਲੋਂ ਕਿਸਾਨਾਂ ਦੇ ਕਰਜ਼ੇ ਨੂੰ ਲੈ ਕੇ ਸਵਾਲ ਉਠਾਇਆ ਗਿਆ ਸੀ। ਚੌਧਰੀ ਨੇ ਸਰਕਾਰ ਤੋਂ ਸਹਿਕਾਰੀ ਬੈਂਕਾਂ ਦੇ ਕਿਸਾਨਾਂ ਦੇ ਸਾਲ 2017 ਅਤੇ 2022 ਦੇ ਬਕਾਏ ਬਾਰੇ ਜਾਣਕਾਰੀ ਮੰਗੀ ਸੀ। ਕਾਂਗਰਸ ਵਿਧਾਇਕ ਵਰੁਣ ਚੌਧਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਿਆਣਾ ਸਰਕਾਰ ਦੇ ਸਹਿਕਾਰਤਾ ਮੰਤਰੀ ਬਨਵਾਰੀ ਲਾਲ ਨੇ ਕਿਸਾਨਾਂ ਦੇ ਕਰਜ਼ਿਆਂ ਦਾ ਵੇਰਵਾ ਪੇਸ਼ ਕੀਤਾ। ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਕਰਦੀ ਹੈ, ਉੱਥੇ ਹੀ ਉਹ ਸਾਰੇ ਦਾਅਵੇ ਇੱਥੇ ਬੇਕਾਰ ਜਾਪਦੇ ਹਨ।


ਮੰਤਰੀ ਬਨਵਾਰੀ ਲਾਲ ਨੇ ਜਾਣਕਾਰੀ ਦਿੱਤੀ


ਸਹਿਕਾਰਤਾ ਮੰਤਰੀ ਬਨਵਾਰੀ ਲਾਲ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਦੱਸਿਆ ਕਿ ਮਾਰਚ 2017 ਤੱਕ 13 ਲੱਖ 58 ਹਜ਼ਾਰ 473 ਕਿਸਾਨਾਂ ਵੱਲੋਂ ਬੈਂਕਾਂ ਵੱਲ ਬਕਾਇਆ 9652.08 ਕਰੋੜ ਰੁਪਏ ਦਾ ਕਰਜ਼ਾ ਮਾਰਚ 2022 ਤੱਕ ਵਧ ਕੇ 10,399.34 ਕਰੋੜ ਰੁਪਏ ਹੋ ਗਿਆ ਹੈ। ਕਾਂਗਰਸੀ ਵਿਧਾਇਕ ਵਰੁਣ ਚੌਧਰੀ ਨੇ ਕਿਸਾਨਾਂ ਦੇ ਕਰਜ਼ਿਆਂ ਬਾਰੇ ਜਾਣਕਾਰੀ ਲੈਣ 'ਤੇ ਕਿਹਾ ਕਿ ਜਿੱਥੇ ਸਰਕਾਰ ਨੇ 2017 'ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕੀਤਾ ਸੀ, ਉੱਥੇ ਇਹ ਦੁੱਗਣਾ ਨਹੀਂ ਹੋਇਆ, ਸਗੋਂ ਕਰਜ਼ੇ ਲਗਾਤਾਰ ਵਧ ਰਹੇ ਹਨ। ਇਸੇ ਬਜਟ 'ਤੇ ਸਵਾਲ ਉਠਾਉਂਦੇ ਹੋਏ ਚੌਧਰੀ ਨੇ ਕਿਹਾ ਕਿ ਇਸ ਬਜਟ 'ਚ ਵੀ ਕਿਸਾਨਾਂ ਲਈ ਕੋਈ ਖਾਸ ਐਲਾਨ ਨਹੀਂ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।