ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਇੱਕ ਹੁੰਦੀਆਂ ਦਿਖਾਈ ਦੇ ਰਹੀਆਂ ਹਨ। ਇਸੇ ਏਕੇ ਨੂੰ ਕਾਮਯਾਬ ਕਰਨ ਦੇ ਲਈ ਅੱਜ ਬੰਗਲੂਰੂ ਵਿੱਚ ਵਿਰੋਧੀਆਂ ਪਾਰਟੀਆਂ ਨੇ ਮੀਟਿੰਗ ਸੱਦੀ ਹੈ। ਇਹ ਮੀਟਿੰਗ ਥੋੜ੍ਹੀ ਦੇਰ ਵਿੱਚ ਸ਼ੁਰੂ ਹੋ ਜਾਵੇਗੀ। 



ਬੰਗਲੂਰੂ ਵਿੱਚ ਇਹ ਮੀਟਿੰਗ 2 ਦਿਨ ਚੱਲੇਗੀ। ਇਸ ਮੀਟਿੰਗ ’ਚ 26 ਵਿਰੋਧੀ ਪਾਰਟੀਆਂ ਦੇ ਲੀਡਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਮੀਟਿੰਗ ਦੌਰਾਨ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਖ਼ਿਲਾਫ਼ ਲੜਨ ਦੀ ਰਣਨੀਤੀ ਘੜੀ ਜਾਵੇਗੀ।


 ਇਸ ਤੋਂ ਪਹਿਲਾਂ 23 ਜੂਨ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਮੇਜ਼ਬਾਨੀ ਵਿੱਚ ਪਟਨਾ ਵਿਖੇ ਮੀਟਿੰਗ ਹੋਈ ਸੀ। ਜਿਸ ਵਿੱਚ ਚ 15 ਪਾਰਟੀਆਂ ਸ਼ਾਮਲ ਹੋਈਆਂ ਸਨ। ਅੱਜ ਦੀ ਮੀਟਿੰਗ ਵਿੱਚ ਬੀਜੇਪੀ ਦੇ ਵਿਰੋਧੀ ਪਾਰਟੀਆਂ ਦੀ ਵੱਧਣ ਦੀ ਉਮੀਦ ਹੈ। 



ਮਿਲੀ ਜਾਣਕਾਰੀ ਮੁਤਾਬਕ ‘ਇਸ ਵਾਰ 26 ਪਾਰਟੀਆਂ ਦੇ ਆਗੂਆਂ ਦੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।’ ਇਸ ਮੀਟਿੰਗ ਦੌਰਾਨ ਵਿਰੋਧੀ ਪਾਰਟੀਆਂ ਦੇਸ਼ ਭਰ ਵਿੱਚ ਭਾਜਪਾ ਦੀਆਂ ਨੀਤੀਆਂ ਖ਼ਿਲਾਫ਼ ਸਾਂਝੇ ਰੋਸ ਮੁਜ਼ਾਹਰੇ ਦੀ ਯੋਜਨਾ ਬਾਰੇ ਚਰਚਾ ਕਰਨਗੀਆਂ। ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਕਿਹਾ ਕਿ ਇਹ ਫ਼ੈਸਲਾਕੁਨ ਮੀਟਿੰਗ ਹੋਵੇਗੀ ਤੇ ਇਸ ਦੌਰਾਨ ਕਈ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ।



ਬੰਗਲੂਰੂ ਵਿੱਚ ਸੋਮਵਾਰ ਨੂੰ ਵਿਰੋਧੀ ਧਿਰਾਂ ਦੀ ਸ਼ੁਰੂ ਹੋਣ ਵਾਲੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਜਾਣਕਾਰੀ ਪਾਰਟੀ ਆਗੂ ਰਾਘਵ ਚੱਢਾ ਵੱਲੋਂ ਦਿੱਤੀ ਗਈ ਹੈ।  ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਕੱਲ੍ਹ‘ਆਪ’ ਦੇ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਹੋਈ ਸੀ। ਇਸ ਮਗਰੋਂ ਬਿਆਨ ਜਾਰੀ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਪਾਰਟੀ ਲੀਡਰਸ਼ਿਪ ਵੱਲੋਂ ਬੰਗਲੂਰੂ ਮੀਟਿੰਗ ’ਚ ਸ਼ਮੂਲੀਅਤ ਕੀਤੀ ਜਾਵੇਗੀ।


 


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial