3.4 Magnitude Earthquake Hits Jammu-Kashmir's Pahalgam
ਸ਼੍ਰੀਨਗਰ: ਜੰਮੂ-ਕਸ਼ਮੀਰ 'ਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 3.2 ਮਾਪੀ ਗਈ। ਹਾਲਾਂਕਿ ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਹ ਭੂਚਾਲ ਜੰਮੂ-ਕਸ਼ਮੀਰ ਦੇ ਪਹਿਲਗਾਮ ਤੋਂ 15 ਕਿਲੋਮੀਟਰ ਦੂਰ ਦੱਖਣ-ਦੱਖਣ-ਪੱਛਮੀ ਖੇਤਰ ਵਿੱਚ ਸਵੇਰੇ 5.43 ਵਜੇ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਬਰਾ ਗਏ। ਜਦੋਂ ਇਹ ਭੂਚਾਲ ਆਇਆ ਤਾਂ ਜ਼ਿਆਦਾਤਰ ਲੋਕ ਸੌਂ ਰਹੇ ਸੀ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ 'ਚ 10 ਫਰਵਰੀ ਨੂੰ ਵੀ ਭੂਚਾਲ ਆਇਆ ਸੀ। ਉਦੋਂ ਭੂਚਾਲ ਦਾ ਕੇਂਦਰ ਗਿਲਗਿਤ-ਬਾਲਟਿਸਤਾਨ ਦੇ ਕੇਲ ਵਿੱਚ 29 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ 'ਚ ਦੁਪਹਿਰ ਇਕ ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਿੱਚ ਵੀ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਸ ਤੋਂ ਪਹਿਲਾਂ 5 ਫਰਵਰੀ ਨੂੰ ਵੀ ਜੰਮੂ-ਕਸ਼ਮੀਰ 'ਚ ਭੂਚਾਲ ਆਇਆ ਸੀ। ਜੰਮੂ-ਕਸ਼ਮੀਰ ਵਿਚ 5.7 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਚਰਾਰ-ਏ-ਸ਼ਰੀਫ ਵਿਚ ਇੱਕ ਮਸ਼ਹੂਰ ਸੂਫੀ ਦਰਗਾਹ ਦੇ ਗੁੰਬਦ ਨੂੰ ਨੁਕਸਾਨ ਪਹੁੰਚਿਆ, ਹਾਲਾਂਕਿ, ਇਸ ਭੂਚਾਲ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: Ravidas Jayanti 2022: ਅੱਜ ਪੂਰੇ ਦੇਸ਼ ਵਿੱਚ ਮਨਾਈ ਜਾ ਰਹੀ ਗੁਰੂ ਰਵਿਦਾਸ ਜੈਅੰਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin