ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ‘ਚ ਮੰਗਲਵਾਰ ਰਾਤ ਇੱਕ ਬੇਕਾਬੂ ਐਸਯੂਵੀ ਨੇ ਫੁਟਪਾਥ ‘ਤੇ ਸੌਂ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖ਼ਮੀ ਹੈ। ਘਟਨਾ ਤੋਂ ਬਾਅਦ ਭੜਕੇ ਲੋਕਾਂ ਨੇ ਕਾਰ ਡਰਾਈਵਰ ਸਮੇਤ ਦੋ ਲੋਕਾਂ ਦੀ ਕੁੱਟਮਾਰ ਕੀਤੀ। ਇਸ ‘ਚ ਡਰਾਈਵਰ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਮੁਤਾਬਕ ਰਾਤ ਕਰੀਬ 2 ਵਜੇ ਅਗਮਕੂਆਂ ਦੇ ਪਾਰਕ ਸਾਹਮਣੇ ਫੁਟਪਾਥ ‘ਤੇ ਲੋਕਾਂ ਨੂੰ ਕੁਚਲਣ ਤੋਂ ਬਾਅਦ ਐਸਯੂਵੀ ਪਲਟ ਗਈ। ਇਸ ਤੋਂ ਬਾਅਦ ਲੋਕਾਂ ਨੇ ਦੋ ਕਾਰ ਸਵਾਰਾਂ ਨਾਲ ਖੂਬ ਕੁੱਟਮਾਰ ਕੀਤੀ, ਗੱਡੀ ਭੰਨ੍ਹ ਦਿੱਤੀ ਤੇ ਕਾਰ ਨੂੰ ਅੱਗ ਲਾ ਦਿੱਤੀ। ਇਸ ਤੋਂ ਬਾਅਦ ਟ੍ਰੈਫਿਕ ਜਾਮ ਹੋ ਗਿਆ।



ਇਸ ਕੁੱਟਮਾਰ ਤੋਂ ਬਾਅਦ ਨਵਾਦਾ ਜ਼ਿਲ੍ਹੇ ਦੇ ਮਨੀਸ਼ ਨੂੰ ਪੀਐਮਸੀਐਚ ‘ਚ ਦਾਖਲ ਕਰਵਾਇਆ ਗਿਆ। ਸਰਕਾਰ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ੇ ਵਜੋਂ ਚਾਰ-ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।