ਰੋਹਤਕ: ਰੋਹਤਕ ਜ਼ਿਲੇ ਦੇ ਸੰਘੀ ਪਿੰਡ 'ਚ ਅੱਜ ਸਵੇਰੇ ਮੇਲ ਨਾਥ ਮੰਦਰ ਨੇੜੇ ਕਾਰ 'ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਭੈਣ, ਭਰਾ ਅਤੇ ਇੱਕ ਔਰਤ ਸਮੇਤ ਤਿੰਨ ਨੂੰ ਗੋਲੀਆਂ ਲੱਗੀਆਂ। ਜਿਨ੍ਹਾਂ ਨੂੰ ਇਲਾਜ ਲਈ ਰੋਹਤਕ ਪੀਜੀਆਈ ਲਿਜਾਇਆ ਗਿਆ।ਪਿੰਡ ਦੇ ਹੀ ਇੱਕ ਨੌਜਵਾਨ 'ਤੇ ਗੋਲੀ ਚਲਾਉਣ ਦਾ ਆਰੋਪ ਹੈ ਅਤੇ ਮਾਮਲਾ ਆਪਸੀ ਦੁਸ਼ਮਣੀ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਥਾਣਾ ਸਦਰ ਅਤੇ ਐਫਐਸਐਲ ਦੀ ਟੀਮ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।


ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਪਿੰਡ ਸੰਘੀ ਦੇ ਰਹਿਣ ਵਾਲੇ ਸਚਿਨ, ਨਿਸ਼ਾ ਅਤੇ ਮੀਨੂੰ ਕਾਰ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਅਤੇ ਜਿਵੇਂ ਹੀ ਉਹ ਪਿੰਡ ਦੇ ਬਾਹਰ ਸਥਿਤ ਮੇਲ ਨਾਥ ਮੰਦਿਰ ਨੇੜੇ ਪਹੁੰਚੇ ਤਾਂ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਸਚਿਨ ਦੇ ਸੱਜੇ ਮੋਢੇ 'ਤੇ, ਨਿਸ਼ਾ ਦੇ ਸੱਜੇ ਹੱਥ ਅਤੇ ਮੀਨੂੰ ਦੇ ਸੱਜੇ ਹੱਥ 'ਤੇ ਗੋਲੀ ਲੱਗੀ ਹੈ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਰੋਹਤਕ ਪੀਜੀਆਈ ਲਿਜਾਇਆ ਗਿਆ।


ਸਚਿਨ ਦੇ ਭਰਾ ਵਿਕਾਸ ਮੁਤਾਬਕ ਕਈ ਸਾਲ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਕ੍ਰਿਸ਼ਨਾ ਦੇ ਪਰਿਵਾਰ ਨਾਲ ਉਸ ਦਾ ਝਗੜਾ ਹੋਇਆ ਸੀ ਅਤੇ ਇਸੇ ਰੰਜਿਸ਼ ਨੂੰ ਲੈ ਕੇ ਕ੍ਰਿਸ਼ਨਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ 18 ਅਤੇ 19 ਫਰਵਰੀ ਨੂੰ ਸਚਿਨ ਅਤੇ ਨਿਸ਼ਾ ਦਾ ਵਿਆਹ ਹੈ, ਜਿਸ ਨੂੰ ਕ੍ਰਿਸ਼ਨਾ ਵਿਗਾੜਨਾ ਚਾਹੁੰਦਾ ਹੈ। ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਵੇ।


ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਐਫਐਸਐਲ ਟੀਮ ਨੂੰ ਵੀ ਜਾਂਚ ਲਈ ਮੌਕੇ 'ਤੇ ਬੁਲਾਇਆ ਗਿਆ। ਇਸ ਦੇ ਨਾਲ ਹੀ ਪੁਲਸ ਨੇ ਰੋਹਤਕ ਪੀਜੀਆਈ ਪਹੁੰਚ ਕੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਪਿੰਡ ਦੇ ਕ੍ਰਿਸ਼ਨਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ