ਪੜਚੋਲ ਕਰੋ

ਹਸਪਤਾਲ ‘ਚ ਫ਼ਿਲਮੀ ਡਰਾਮਾ, ਤਿੰਨ ਬੰਦਿਆਂ ਨੇ ਕੀਤਾ ਬੱਚੀ ਦੇ ਪਿਤਾ ਹੋਣ ਦਾ ਦਾਅਵਾ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਜਾਣਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੱਸ ਦਈਏ ਕਿ ਹਸਪਤਾਲ ‘ਚ ਵਾਪਰੀ ਇਹ ਘਟਨਾ ਕਿਸੇ ਫ਼ਿਲਮੀ ਕਹਾਣੀ ਤੋਂ ਘੱਟ ਨਹੀਂ। ਇੱਕ ਪ੍ਰਾਈਵੇਟ ਹਸਪਤਾਲ ‘ਚ ਇੱਕ ਬੱਚੀ ਨੇ ਜਨਮ ਲਿਆ, ਜਿਸ ਤੋਂ ਬਾਅਦ ਇੱਕ ਨਹੀਂ, ਦੋ ਨਹੀਂ ਸਗੋਂ ਤਿੰਨ ਲੋਕਾਂ ਨੇ ਉਸ ਦੇ ਪਿਤਾ ਹੋਣ ਦਾ ਦਾਅਵਾ ਕੀਤਾ ਹੈ।

ਕੋਲਕਾਤਾ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ‘ਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਜਾਣਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦੱਸ ਦਈਏ ਕਿ ਹਸਪਤਾਲ ‘ਚ ਵਾਪਰੀ ਇਹ ਘਟਨਾ ਕਿਸੇ ਫ਼ਿਲਮੀ ਕਹਾਣੀ ਤੋਂ ਘੱਟ ਨਹੀਂ। ਇੱਕ ਪ੍ਰਾਈਵੇਟ ਹਸਪਤਾਲ ‘ਚ ਇੱਕ ਬੱਚੀ ਨੇ ਜਨਮ ਲਿਆ, ਜਿਸ ਤੋਂ ਬਾਅਦ ਇੱਕ ਨਹੀਂ, ਦੋ ਨਹੀਂ ਸਗੋਂ ਤਿੰਨ ਲੋਕਾਂ ਨੇ ਉਸ ਦੇ ਪਿਤਾ ਹੋਣ ਦਾ ਦਾਅਵਾ ਕੀਤਾ ਹੈ। ਇਸ ਤੋਂ ਬਾਅਦ ਮਾਮਲਾ ਇੰਨਾ ਉਲਝ ਗਿਆ ਕਿ ਹਸਪਤਾਲ ਨੁੰ ਪੁਲਿਸ ਬੁਲਾਉਣੀ ਪਈ। ਮੀਡੀਆ ਰਿਪੋਰਟ ਮੁਤਾਬਕ, ਇਹ ਮਾਮਲਾ 20 ਜੁਲਾਈ ਦਾ ਹੈ। ਹਸਪਤਾਲ ‘ਚ ਸ਼ਾਮ 6:30 ਵਜੇ 21 ਸਾਲਾ ਮਹਿਲਾ ਦੀ ਡਿਲੀਵਰੀ ਕੀਤੀ ਗਈ। ਲੜਕੀ ਨਾਲ ਉਸ ਦੀ ਮਾਂ ਤੇ ਇੱਕ ਮੁੰਡਾ ਆਇਆ ਸੀ। ਮੁੰਡੇ ਨੇ ਗਰਭਵਤੀ ਦੀ ਸਾਰੀ ਜਾਣਕਾਰੀ ਫਾਰਮ ‘ਚ ਭਰ ਫੀਸ ਵੀ ਜਮ੍ਹਾਂ ਕਰਵਾ ਦਿੱਤੀ। ਇਸ ਤੋਂ ਬਾਅਦ ਐਤਵਾਰ ਨੂੰ ਮਹਿਲਾ ਨੂੰ ਡਿਲੀਵਰੀ ਲਈ ਆਪ੍ਰੇਸ਼ਨ ਥਿਏਟਰ ‘ਚ ਲੈ ਜਾਂਦਾ ਗਿਆ। ਉਸ ਕੁੜੀ ਨੇ ਬੱਚੀ ਨੂੰ ਜਨਮ ਦਿੱਤਾ। ਥੋੜ੍ਹੀ ਦੇਰ ਬਾਅਦ ਦੂਜਾ ਵਿਅਕਤੀ ਹਸਪਤਾਲ ਪਹੁੰਚਿਆ ਤੇ ਉਸ ਨੇ ਦਾਅਵਾ ਕੀਤਾ ਕਿ ਉਹ ਮਹਿਲਾ ਦਾ ਪਤੀ ਹੈ। ਇਸ ਤੋਂ ਬਾਅਦ ਡਰਾਮਾ ਸ਼ੁਰੂ ਹੋ ਗਿਆ। ਉਸ ਨੂੰ ਦੱਸਿਆ ਗਿਆ ਕਿ ਪਹਿਲਾਂ ਆਏ ਵਿਅਕਤੀ ਨੇ ਔਰਤ ਦੇ ਪਤੀ ਦਾ ਫਾਰਮ ਭਰ ਦਿੱਤਾ ਹੈ। ਇਸ ਦੌਰਾਨ ਦੋਵਾਂ ਵਿਅਕਤੀਆਂ ‘ਚ ਹੱਥੋਪਾਈ ਹੋ ਗਈ। ਹਸਪਤਾਲ ਨੂੰ ਪੁਲਿਸ ਬੁਲਾਉਣੀ ਪਈ ਤੇ ਕਿਸੇ ਨੂੰ ਵੀ ਮਹਿਲਾ ਕੋਲ ਜਾਣ ਦੀ ਇਜਾਜ਼ਤ ਨਹੀਂ ਹੈ। ਮਾਮਲਾ ਉਲਝਦਾ ਦੇਖ ਪੁਲਿਸ ਨੇ ਦੋਵਾਂ ਤੋਂ ਮੈਰਿਜ ਸਰਟੀਫਿਕੇਟ ਮੰਗੇ। ਅਗਲੇ ਦਿਨ ਔਰਤ ਨੂੰ ਹਸਪਤਾਲ ਲੈ ਕੇ ਆਏ ਵਿਅਕਤੀ ਨੇ ਮੰਨ ਲਿਆ ਕਿ ਉਹ ਕੁੜੀ ਦਾ ਦੋਸਤ ਹੈ ਜਦਕਿ ਦੂਜੇ ਵਿਅਕਤੀ ਨੇ ਮੈਰਿਜ ਸਰਟੀਫਿਕੇਟ ਦਿਖਾ ਦਿੱਤਾ। ਮਾਮਲਾ ਇੱਥੇ ਹੀ ਖ਼ਤਮ ਨਹੀ ਹੁੰਦਾ। ਇਸ ਤੋਂ ਬਾਅਦ ਸੋਮਵਾਰ ਦੀ ਸਵੇਰ ਇੱਕ ਹੋਰ ਵਿਅਕਤੀ ਹਸਪਤਾਲ ਪਹੁੰਚਿਆ। ਉਸ ਦਾ ਕਹਿਣਾ ਸੀ ਕਿ ਮਹਿਲਾ ਨਾਲ ਉਸ ਦਾ ਕਦੇ ਵਿਆਹ ਨਹੀਂ ਹੋਇਆ ਪਰ ਉਹ ਬੱਚਾ ਉਸ ਦਾ ਹੈ। ਇਸ ਮਾਮਲੇ ਨੂੰ ਦੇਖ ਪੁਲਿਸ ਨੇ ਮਾਮਲੇ ਬਾਰੇ ਕੁੜੀ ਨਾਲ ਗੱਲ ਕੀਤੀ। ਕੁੜੀ ਨੇ ਆਪਣੇ ਬਿਆਨ ‘ਚ ਸਾਫ਼ ਕੀਤਾ ਕਿ ਹਸਪਤਾਲ ਲੈ ਕੇ ਆਉਣ ਵਾਲਾ ਉਸ ਦਾ ਦੋਸਤ ਹੈ ਜਦਕਿ ਦੂਜਾ ਵਿਅਕਤੀ ਉਸ ਦਾ ਪਤੀ ਹੈ ਪਰ ਉਹ ਤੀਜੇ ਵਿਅਕਤੀ ਨੂੰ ਜਾਣਦੀ ਵੀ ਨਹੀਂ। ਇਸ ਤੋਂ ਬਾਅਦ ਤੀਜਾ ਵਿਅਕਤੀ ਹਸਪਤਾਲ ਵਿੱਚੋਂ ਭੱਜ ਗਿਆ ਤੇ ਬਾਕੀ ਦੀ ਗੁੱਥੀ ਵੀ ਸੁਲਝ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget