ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਮਾਮੂਲੀ ਕਮੀ ਆਈ ਹੈ। ਐਤਵਾਰ ਨੂੰ, 36,028 ਨਵੇਂ ਮਰੀਜ਼ ਮਿਲੇ, 39,828 ਠੀਕ ਹੋ ਗਏ ਤੇ 447 ਮਰੀਜ਼ਾਂ ਨੇ ਆਪਣੀ ਜਾਨ ਗੁਆ ਦਿੱਤੀ। ਇਹ ਲਗਾਤਾਰ ਤੀਜਾ ਦਿਨ ਸੀ ਜਦੋਂ ਨਵੇਂ ਮਰੀਜ਼ਾਂ ਨਾਲੋਂ ਜ਼ਿਆਦਾ ਮਰੀਜ਼ ਠੀਕ ਹੋਏ। ਇਸ ਤੋਂ ਪਹਿਲਾਂ 6 ਅਗਸਤ ਨੂੰ 38,705 ਮਰੀਜ਼ ਮਿਲੇ ਸਨ ਤੇ 40,026 ਠੀਕ ਹੋ ਗਏ ਸਨ। 7 ਅਗਸਤ ਨੂੰ 39,068 ਮਾਮਲੇ ਆਏ ਤੇ 43,935 ਠੀਕ ਹੋਏ।


ਇਹ ਵੀ ਰਾਹਤ ਵਾਲੀ ਗੱਲ ਹੈ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਪਿਛਲੇ 14 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 26 ਜੁਲਾਈ ਨੂੰ 30,820 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ। ਕੇਰਲ ਵਿੱਚ ਵੀ ਨਵੇਂ ਮਾਮਲੇ ਘੱਟ ਹੋਏ ਹਨ। ਇੱਥੇ ਐਤਵਾਰ ਨੂੰ, 18,607 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਸੀ, 20,108 ਠੀਕ ਹੋ ਗਏ ਅਤੇ 93 ਦੀ ਮੌਤ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ 20,367 ਮਾਮਲੇ ਇੱਥੇ ਆਏ ਸਨ।


ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਤਾਜ਼ਾ ਅੰਕੜੇ



  • ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:   36,028

  • ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ:               39,828

  • ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ:               447

  • ਹੁਣ ਤੱਕ ਕੁੱਲ ਛੂਤਗ੍ਰਸਤ ਹੋਏ:                       3.19 ਕਰੋੜ

  • ਹੁਣ ਤੱਕ ਠੀਕ:                                          3.11 ਕਰੋੜ

  • ਹੁਣ ਤੱਕ ਹੋਈਆਂ ਕੁੱਲ ਮੌਤਾਂ:                          4.28 ਲੱਖ

  • ਹੁਣ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ:    3.96 ਲੱਖ


ਇਨ੍ਹਾਂ 8 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ


ਦੇਸ਼ ਦੇ 8 ਰਾਜਾਂ ਵਿੱਚ ਪੂਰਨ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ, ਤਾਮਿਲਨਾਡੂ, ਮਿਜ਼ੋਰਮ, ਗੋਆ ਅਤੇ ਪੁਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਾਂਗ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।


23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਾਊਨ


ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਾਊਨ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਹਨ। ਇਨ੍ਹਾਂ ਵਿੱਚ ਛੱਤੀਸਗੜ੍ਹ, ਕਰਨਾਟਕ, ਕੇਰਲਾ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਨੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।