(Source: ECI/ABP News/ABP Majha)
ਆਕਸੀਜਨ ਦੀ ਘਾਟ ਕਾਰਨ 4 ਮਰੀਜ਼ਾਂ ਦੀ ਮੌਤ, ਪਰਿਵਾਰ ਨੇ ਹੰਗਾਮਾ ਕਰ ਲਾਇਆ ਜਾਮ
ਹਰਿਆਣਾ ਸਰਕਾਰ ਵੱਲੋਂ ਆਕਸੀਜਨ ਦੀ ਕੋਈ ਕਮੀ ਨਹੀਂ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ 'ਚ ਤਬਾਹੀ ਮਚਾਈ ਹੋਈ ਹੈ।
ਰੇਵਾੜੀ: ਹਰਿਆਣਾ ਸਰਕਾਰ ਵੱਲੋਂ ਆਕਸੀਜਨ ਦੀ ਕੋਈ (Shortage of Oxygen) ਕਮੀ ਨਹੀਂ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਕੋਰੋਨਾ ਦੀ ਦੂਜੀ ਲਹਿਰ (Second Wave of Corona) ਨੇ ਦੇਸ਼ 'ਚ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹਸਤਪਾਲਾਂ 'ਚ ਆਸਕੀਜ਼ਨ ਦੀ ਕਿਲੱਤ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਕਈ ਸੂਬਿਆਂ 'ਚ ਮਰੀਜ਼ਾਂ ਦੀ ਜਾਨ ਵੀ ਚਲੀ ਗਈ।
ਅਜਿਹਾ ਹੀ ਮਾਮਲਾ ਹੁਣ ਹਰਿਆਣਾ (Deaths in Haryana) ਤੋਂ ਸਾਹਮਣੇ ਆਇਆ ਹੈ। ਜਿੱਥੇ ਦੇ ਰੇਵਾੜੀ 'ਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ (Coronavirus) ਨਾਲ ਪ੍ਰਭਾਵਿਤ 4 ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਦੇ ਬਾਅਦ ਕਰੀਬ ਅੱਧੇ ਘੰਟੇ ਬਾਅਦ ਇੱਕ ਗੱਡੀ ਆਕਸੀਜਨ ਸਿਲੰਡਰ ਲੈ ਕੇ ਹਸਪਤਾਲ ਪਹੁੰਚੀ ਤੇ 20 ਆਕਸੀਜਨ ਸਿਲੰਡਰ ਹਸਪਤਾਲ ਲਿਆਂਦੇ ਗਏ। ਇਹ ਘਟਨਾ ਵਿਰਾਟ ਹਸਪਤਾਲ ਦੀ ਹੈ।
ਇਸ ਹਸਪਤਾਲ ਵਿੱਚ 100 ਤੋਂ ਵੱਧ ਮਰੀਜ਼ ਭਰਤੀ ਹਨ। ਹਸਪਤਾਲ ਅਪਰੇਟਰ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਗਾਤਾਰ ਆਕਸੀਜਨ ਦੀ ਘਾਟ ਬਾਰੇ ਦੱਸਿਆ ਜਾ ਰਿਹਾ ਸੀ ਪਰ ਅਧਿਕਾਰੀਆਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਆਕਸੀਜਨ ਖ਼ਤਮ ਹੋਣ ਤੋਂ ਬਾਅਦ 4 ਮਰੀਜ਼ਾਂ ਦੀ ਮੌਤ ਹੋ ਗਈ ਤੇ ਜ਼ਿਆਦਾਤਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਖੂਬ ਹੰਗਾਮਾ ਕੀਤਾ ਗਿਆ ਤੇ ਜਾਮ ਵੀ ਲਾਇਆ ਗਿਆ। ਦੱਸ ਦਈਏ ਕਿ ਇਹ ਦੇਸ਼ 'ਚ ਪਹਿਲਾ ਮਾਮਲਾ ਨਹੀਂ। ਇਸ ਤੋਂ ਪਹਿਲਾਂ ਬੀਤੇ ਦਿਨੀਂ ਦਿੱਲੀ ਤੇ ਪੰਜਾਬ ਦੇ ਅੰਮ੍ਰਿਤਸਰ 'ਚ ਕਈ ਕੋਰੋਨਾ ਮਰੀਜ਼ਾਂ ਦੀ ਹਸਪਤਾਲ 'ਚ ਆਕਸੀਜ਼ਨ ਖ਼ਤਮ ਹੋਣ ਮਗਰੋਂ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Corona in Bengal: ਬੰਗਾਲ ਚੋਣਾਂ ਦੌਰਾਨ ਕੋਲਕਾਤਾ ’ਚ ਫਟਿਆ ਕੋਰੋਨਾ ਬੰਬ, ਟੈਸਟ ਕਰਵਾ ਰਿਹਾ ਹਰ ਦੂਜਾ ਵਿਅਕਤੀ ਪੌਜ਼ੇਟਿਵ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904