Kochi university: ਕੋਚੀ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ 'ਚ ਚੱਲ ਰਹੇ ਟੇਕ ਫੈਸਟ ਦੌਰਾਨ ਹਫੜਾ-ਦਫੜੀ ਮੱਚ ਗਈ ਜਿਸ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 46 ਜ਼ਖਮੀ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਟੈੱਕ ਫੈਸਟ 'ਚ ਗੀਤਾਂ ਦਾ ਸਮਾਰੋਹ ਚੱਲ ਰਿਹਾ ਸੀ।


ਮਰਨ ਵਾਲਿਆਂ ਵਿੱਚ ਦੋ ਲੜਕੀਆਂ ਅਤੇ ਦੋ ਲੜਕੇ ਸ਼ਾਮਲ ਹਨ। ਅਜੇ ਤੱਕ ਮ੍ਰਿਤਕ ਦੀ ਪਛਾਣ ਦਾ ਖੁਲਾਸਾ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਇੰਜਨੀਅਰਿੰਗ ਕਾਲਜ ਵਿੱਚ 2000 ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ।


ਧਵਨੀ ਭਾਨੁਸ਼ਾਲੀ ਕਰ ਰਹੀ ਸੀ ਪਰਫਾਰਮ


ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ ਟੈਕ ਫੈਸਟ ਦਾ ਆਯੋਜਨ ਕੀਤਾ ਗਿਆ ਸੀ ਅਤੇ ਅੱਜ ਇਸ ਦਾ ਆਖਰੀ ਦਿਨ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਾਇਕਾ ਨਿਕਿਤਾ ਗਾਂਧੀ/ਧਵਨੀ ਭਾਨੁਸ਼ਾਲੀ ਪਰਫਾਰਮ ਕਰ ਰਹੀ ਸੀ।


ਇਹ ਵੀ ਪੜ੍ਹੋ: Rajasthan Election: EVM 'ਚ ਬੰਦ ਹੋਇਆ ਰਾਜਸਥਾਨ ਦਾ ਫੈਸਲਾ, ਸ਼ਾਮ 5 ਵਜੇ ਤੱਕ 68.24 ਫੀਸਦੀ ਵੋਟਿੰਗ


ਸਿਹਤ ਮੰਤਰੀ ਵੀਨਾ ਜਾਰਜ ਦਾ ਬਿਆਨ


ਹਾਦਸੇ ਬਾਰੇ ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਲਈ ਕਲਾਮਾਸੇਰੀ ਮੈਡੀਕਲ ਕਾਲਜ 'ਚ ਪ੍ਰਬੰਧ ਕੀਤੇ ਗਏ ਹਨ। ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਲੜਕੇ ਅਤੇ ਦੋ ਲੜਕੀਆਂ ਹਨ।


ਇੰਡੀਆ ਟੂਡੇ ਮੁਤਾਬਕ ਪ੍ਰੋਗਰਾਮ ਦੌਰਾਨ ਮੀਂਹ ਪਿਆ ਸੀ। ਇਸ ਕਾਰਨ ਵਿਦਿਆਰਥੀ ਮੀਂਹ ਤੋਂ ਬਚਣ ਲਈ ਅਚਾਨਕ ਸਟੇਜ ਦੇ ਸਾਹਮਣੇ ਵੱਲ ਭੱਜੇ। ਇਸ ਕਾਰਨ ਭੀੜ ਵਧ ਗਈ ਅਤੇ ਫਿਰ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ।


ਦੋ ਵਿਅਕਤੀਆਂ ਦੀ ਹਾਲਤ ਗੰਭੀਰ


ਇੰਡੀਅਨ ਐਕਸਪ੍ਰੈਸ ਮੁਤਾਬਕ ਏਰਨਾਕੁਲਮ ਦੇ ਜ਼ਿਲ੍ਹਾ ਕੁਲੈਕਟਰ ਐਨਐਸਕੇ ਉਨਮੇਸ਼ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੈ। ਘਟਨਾ ਦੇ ਮੱਦੇਨਜ਼ਰ ਅਸੀਂ ਸ਼ਹਿਰ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਹੈ, ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।


ਪੁਲਿਸ ਮੁਤਾਬਕ ਯੂਨੀਵਰਸਿਟੀ ਦੇ ਅੰਦਰ ਖੁੱਲ੍ਹੇ ਆਡੀਟੋਰੀਅਮ ਵਿੱਚ ਭਗਦੜ ਮੱਚੀ। ਪ੍ਰੋਗਰਾਮ ਵਿੱਚ ਹੋਰਨਾਂ ਕਾਲਜਾਂ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


ਇਹ ਵੀ ਪੜ੍ਹੋ: UP news: 'ਇੰਸ਼ਾਅੱਲ੍ਹਾ ਮੈਂ ਉਸ ਨੂੰ ਮਾਰਿਆ', 'ਪੈਗੰਬਰ ਮੁਹੰਮਦ ਦਾ ਅਪਮਾਨ' ਕਰਨ 'ਤੇ ਵਿਦਿਆਰਥੀ ਨੇ ਬੱਸ ਕੰਡਕਟਰ 'ਤੇ ਕੀਤਾ ਹਮਲਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।