Youtubers died: ਉੱਤਰ ਪ੍ਰਦੇਸ਼ ਦੇ ਅਮਰੋਹਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਾਰ ਵਿੱਚ ਸਵਾਰ ਚਾਰ ਦੋਸਤਾਂ ਦੀ ਮੌਤ ਹੋ ਗਈ। 2 ਨੌਜਵਾਨ ਗੰਭੀਰ ਜ਼ਖਮੀ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। 



ਜਾਣਕਾਰੀ ਮੁਤਾਬਕ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋਈ ਸੀ। ਚਾਰੇ ਮ੍ਰਿਤਕ ਅਤੇ ਦੋ ਜ਼ਖ਼ਮੀ ਇੱਕੋ ਕਾਰ ਵਿੱਚ ਸਵਾਰ ਸਨ। ਪਹਿਲਾਂ ਉਹਨਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਬੋਲੈਰੋ ਨਾਲ ਟਕਰਾ ਗਈ ਅਤੇ ਫਿਰ ਪਿੱਛੇ ਤੋਂ ਆ ਰਹੀ ਇੱਕ ਹੋਰ ਕਾਰ ਨੇ ਉਹਨਾਂ ਦੀ ਕਾਰ ਨੂੰ ਕੁਚਲ ਦਿੱਤਾ।


ਚਾਰੇ ਮ੍ਰਿਤਕ ਨੌਜਵਾਨ ਯੂ-ਟਿਊਬ 'ਤੇ ਵੀਡੀਓ ਬਣਾਉਂਦੇ ਸਨ। ਇਹ ਹਾਦਸਾ ਜ਼ਿਲ੍ਹੇ ਦੇ ਹਸਨਪੁਰ ਕੋਤਵਾਲੀ ਇਲਾਕੇ ਦੇ ਮਨੌਟਾ ਪੁਲ 'ਤੇ ਰਾਤ ਸਮੇਂ ਵਾਪਰਿਆ। ਇਸ ਹਾਦਸੇ 'ਚ ਬੋਲੈਰੋ ਕਾਰ 'ਚ ਸਵਾਰ ਚਾਰ ਵਿਅਕਤੀ ਵੀ ਜ਼ਖਮੀ ਹੋ ਗਏ। ਉਹਨਾਂ ਨੂੰ ਵੀ ਇਲਾਜ ਲਈ ਗਜਰੌਲਾ ਕਮਿਊਨਿਟੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵਾਲੇ ਉਸ ਨੂੰ ਬਾਡਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ।


ਪੁਲਿਸ ਮੁਤਾਬਕ ਲੱਕੀ ਚੌਧਰੀ, ਸਲਮਾਨ, ਸ਼ਾਹਰੁਖ, ਸ਼ਾਹਨਵਾਜ਼, ਜ਼ੈਦ ਅਤੇ ਦਿਲਸ਼ਾਦ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ 'ਚ ਸ਼ਾਮਲ ਹੋਣ ਲਈ ਐਤਵਾਰ ਸ਼ਾਮ ਨੂੰ ਇਕ ਕਾਰ 'ਚ ਹਸਨਪੁਰ ਗਏ ਸਨ। ਸਾਰਿਆਂ ਨੇ ਉਥੇ ਇਕ ਹੋਟਲ 'ਚ ਪਾਰਟੀ ਕੀਤੀ, ਜਿਸ ਤੋਂ ਬਾਅਦ ਦੇਰ ਰਾਤ ਉਹ ਨਵਾਦਾ ਰੋਡ, ਗਜਰੌਲਾ 'ਤੇ ਆਪਣੇ ਘਰ ਵਾਪਸ ਪਰਤ ਰਹੇ ਸਨ।


 ਜਿਵੇਂ ਹੀ ਉਹ ਕੋਤਵਾਲੀ ਹਸਨਪੁਰ ਦੇ ਮਨੋਟਾ ਚੌਕੀ ਇਲਾਕੇ ਦੇ ਪੁਲ 'ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬੋਲੈਰੋ ਗੱਡੀ ਨਾਲ ਉਨ੍ਹਾਂ ਦੀ ਕਾਰ ਟਕਰਾ ਗਈ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਹੋਰ ਕਾਰ ਨੇ ਉਹਨਾਂ ਦੀ ਕਾਰ ਨੂੰ ਘਸੀਟ ਲਿਆ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial