ਮੈਡੀਕਲ ਕਾਲਜਾਂ ਨੂੰ ਵੱਡਾ ਝਟਕਾ, 40 ਦੀ ਮਾਨਤਾ ਰੱਦ, 100 ਹੋਰ ਕਾਲਜਾਂ 'ਤੇ ਲਟਕੀ ਤਲਵਾਰ
ਸੂਤਰ ਮੁਤਾਬਕ ਕਮਿਸ਼ਨ ਵੱਲੋਂ ਕੀਤੀ ਜਾਂਚ ਦੌਰਾਨ ਸਾਹਮਣ ਆਇਆ ਕਿ ਕਾਲਜਾਂ ਨੇ ਤੈਅ ਨਿਯਮਾਂ ਦੀ ਉਲੰਘਣਾ ਕੀਤੀ। ਕਾਲਜਾਂ ’ਚ ਸੀਸੀਟੀਵੀ ਕੈਮਰਿਆਂ, ਆਧਾਰ ਨਾਲ ਜੁੜੀ ਬਾਇਓਮੈਟ੍ਰਿਕ ਹਾਜ਼ਰੀ ਅਤੇ ਫੈਕਲਟੀ ਨਾਲ ਸਬੰਧਤ ਕਈ ਖਾਮੀਆਂ ਪਾਈਆਂ ਗਈਆਂ।
Medical Colleges: ਕੌਮੀ ਮੈਡੀਕਲ ਕਮਿਸ਼ਨ (ਐਨਐਮਸੀ) ਨੇ ਮੈਡੀਕਲ ਕਾਲਜਾਂ ਨੂੰ ਵੱਡਾ ਝਟਕਾ ਦਿੱਤਾ ਹੈ। ਐਨਐਮਸੀ ਨੇ ਤੈਅ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਦੋ ਮਹੀਨਿਆਂ ਦੌਰਾਨ ਦੇਸ਼ ਦੇ ਕਰੀਬ 40 ਮੈਡੀਕਲ ਕਾਲਜਾਂ ਦੀ ਮਾਨਤਾ ਖਤਮ ਕਰ ਦਿੱਤੀ ਹੈ। ਅਹਿਮ ਗੱਲ ਹੈ ਕਿ ਤਾਮਿਲਨਾਡੂ, ਗੁਜਰਾਤ, ਅਸਾਮ, ਪੰਜਾਬ, ਆਂਧਰਾ ਪ੍ਰਦੇਸ਼, ਪੁਡੂਚੇਰੀ ਤੇ ਪੱਛਮੀ ਬੰਗਾਲ ਦੇ 100 ਹੋਰ ਮੈਡੀਕਲ ਕਾਲਜਾਂ ਨੂੰ ਵੀ ਅਜਿਹੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਗਾਇਕ ਕੇਕੇ ਦੀ ਅੱਜ ਪਹਿਲੀ ਬਰਸੀਿ, ਸੁਣੋ ਮਰਹੂਮ ਗਾਇਕ ਦੇ ਬੈਸਟ ਗਾਣੇ
ਸੂਤਰ ਮੁਤਾਬਕ ਕਮਿਸ਼ਨ ਵੱਲੋਂ ਕੀਤੀ ਜਾਂਚ ਦੌਰਾਨ ਸਾਹਮਣ ਆਇਆ ਕਿ ਕਾਲਜਾਂ ਨੇ ਤੈਅ ਨਿਯਮਾਂ ਦੀ ਉਲੰਘਣਾ ਕੀਤੀ। ਕਾਲਜਾਂ ’ਚ ਸੀਸੀਟੀਵੀ ਕੈਮਰਿਆਂ, ਆਧਾਰ ਨਾਲ ਜੁੜੀ ਬਾਇਓਮੈਟ੍ਰਿਕ ਹਾਜ਼ਰੀ ਅਤੇ ਫੈਕਲਟੀ ਨਾਲ ਸਬੰਧਤ ਕਈ ਖਾਮੀਆਂ ਪਾਈਆਂ ਗਈਆਂ।
40 Medical Colleges Lose Recognition For Defying NMC Norms In Two Months, 100 More Under Scanner#NMC #Medical #Education https://t.co/vtNaikt7ao
— ABP LIVE (@abplive) May 31, 2023
ਸਰਕਾਰੀ ਅੰਕੜਿਆਂ ਅਨੁਸਾਰ 2014 ਤੋਂ ਬਾਅਦ ਮੈਡੀਕਲ ਕਾਲਜਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 2014 ਤੋਂ ਪਹਿਲਾਂ ਮੈਡੀਕਲ ਕਾਲਜਾਂ ਦੀ ਗਿਣਤੀ 387 ਤੋਂ ਹੁਣ ਤੱਕ 69 ਫੀਸਦੀ ਵਧ ਕੇ 654 ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।