ਪੜਚੋਲ ਕਰੋ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Gyanesh Kumar : ਦੇਸ਼ ਦੇ 42 ਸਾਬਕਾ ਜੱਜਾਂ ਅਤੇ ਸੇਵਾਮੁਕਤ ਅਧਿਕਾਰੀਆਂ ਨੇ ਭਾਰਤ ਦੇ ਨਾਗਰਿਕਾਂ ਦੇ ਨਾਮ ਖੁੱਲ੍ਹਾ ਪੱਤਰ ਜਾਰੀ ਕਰਕੇ ਸੰਵਿਧਾਨਕ ਸੰਸਥਾਵਾਂ, ਖਾਸ ਕਰਕੇ ਚੋਣ ਕਮਿਸ਼ਨ (Election Commission) ਅਤੇ ਉੱਚ ਨਿ

Gyanesh Kumar : ਦੇਸ਼ ਦੇ 42 ਸਾਬਕਾ ਜੱਜਾਂ ਅਤੇ ਸੇਵਾਮੁਕਤ ਅਧਿਕਾਰੀਆਂ ਨੇ ਭਾਰਤ ਦੇ ਨਾਗਰਿਕਾਂ ਦੇ ਨਾਮ ਖੁੱਲ੍ਹਾ ਪੱਤਰ ਜਾਰੀ ਕਰਕੇ ਸੰਵਿਧਾਨਕ ਸੰਸਥਾਵਾਂ, ਖਾਸ ਕਰਕੇ ਚੋਣ ਕਮਿਸ਼ਨ (Election Commission) ਅਤੇ ਉੱਚ ਨਿਆਂਪਾਲਿਕਾ (Higher Judiciary) ’ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਚਿੰਤਾ ਜਤਾਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਲਈ ਬਿਨਾਂ ਸਬੂਤ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਮਜ਼ਬੂਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ।

SIR ਨੂੰ ਲੈ ਕੇ ਕੀ ਕਿਹਾ?

ਵੋਟਰ ਸੂਚੀ ਦੇ ਵਿਸ਼ੇਸ਼ ਪੁਨਰੀਖਣ (SIR) ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਸਾਬਕਾ ਜੱਜਾਂ ਅਤੇ ਅਧਿਕਾਰੀਆਂ ਨੇ ਕਿਹਾ ਕਿ ਇਹ ਪ੍ਰਕਿਰਿਆ ਕਾਨੂੰਨੀ ਢਾਂਚੇ ਤਹਿਤ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਵੋਟਰ ਸੂਚੀ ਵਿੱਚੋਂ ਮ੍ਰਿਤਕ, ਫਰਜ਼ੀ ਜਾਂ ਹੋਰ ਥਾਂ ਤਬਦੀਲ ਹੋ ਚੁੱਕੇ ਲੋਕਾਂ ਦੇ ਨਾਮ ਹਟਾਉਣਾ ਅਤੇ ਯੋਗ ਨਵੇਂ ਵੋਟਰਾਂ ਦੇ ਨਾਮ ਸ਼ਾਮਲ ਕਰਨਾ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਕਿ SIR ਨੂੰ ਸਾਜ਼ਿਸ਼ ਦੱਸ ਕੇ ਲੋਕਾਂ ਵਿੱਚ ਭੰਬਲਭੂਸਾ ਪੈਦਾ ਕੀਤਾ ਜਾ ਰਿਹਾ ਹੈ।

EVM ਅਤੇ ‘ਵੋਟ ਚੋਰੀ’ ਦੇ ਦਾਅਵਿਆਂ ’ਤੇ ਵੀ ਸਵਾਲ

ਪੱਤਰ ਵਿੱਚ ਕਿਹਾ ਗਿਆ ਕਿ ਕੁਝ ਸਿਆਸੀ ਪਾਰਟੀਆਂ ਚੋਣ ਹਾਰਨ ਤੋਂ ਬਾਅਦ EVM ’ਤੇ ਸਵਾਲ ਚੁੱਕਦੀਆਂ ਹਨ, ਜਦਕਿ ਇਨ੍ਹਾਂ ਹੀ ਮਸ਼ੀਨਾਂ ਰਾਹੀਂ ਮਿਲੀ ਜਿੱਤ ਨੂੰ ਸਵੀਕਾਰ ਕਰ ਲੈਂਦੀਆਂ ਹਨ। ਉਨ੍ਹਾਂ ਮੁਤਾਬਕ ਪ੍ਰੈੱਸ ਕਾਨਫਰੰਸਾਂ ਵਿੱਚ ‘ਵੋਟ ਚੋਰੀ’ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਅਦਾਲਤ ਵਿੱਚ ਸਬੂਤ ਜਾਂ ਹਲਫ਼ਨਾਮਾ ਦੇਣ ਦੀ ਗੱਲ ਆਉਣ ’ਤੇ ਪਿੱਛੇ ਹਟਿਆ ਜਾਂਦਾ ਹੈ।

ਲੋਕਾਂ ਨੂੰ ਕੀਤੀ ਅਪੀਲ

ਸਾਬਕਾ ਜੱਜਾਂ ਅਤੇ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਰੂਰ ਲੜਨ, ਪਰ ਸੰਵਿਧਾਨਕ ਸੰਸਥਾਵਾਂ ਦੀ ਸਾਖ ਨੂੰ ਨੁਕਸਾਨ ਨਾ ਪਹੁੰਚਾਉਣ। ਮੀਡੀਆ ਨੂੰ ਬਿਨਾਂ ਤਸਦੀਕ ਕਿਸੇ ਦਾਅਵੇ ਜਾਂ ਅਫਵਾਹ ਨੂੰ ਖ਼ਬਰ ਨਾ ਬਣਾਉਣ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਪਾਰਦਰਸ਼ਤਾ ਨਾਲ ਨਿਰਪੱਖ ਕੰਮ ਕਰਨ ਦੀ ਅਪੀਲ ਕੀਤੀ ਗਈ। ਨਾਗਰਿਕਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਦਾਅਵੇ ’ਤੇ ਅੱਖਾਂ ਬੰਦ ਕਰਕੇ ਭਰੋਸਾ ਨਾ ਕਰਨ, ਸਗੋਂ ਤੱਥਾਂ ਦੀ ਜਾਂਚ ਕਰਕੇ ਆਪਣੇ ਵੋਟ ਦੀ ਤਾਕਤ ’ਤੇ ਭਰੋਸਾ ਬਣਾਈ ਰੱਖਣ।

Advertisement

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget