ਨਵੀਂ ਦਿੱਲੀ: ਭਾਰਤ ਸਰਕਾਰ ਨੇ 45 ਪ੍ਰਵਾਸੀ ਭਾਰਤੀਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਹਨ, ਜਿਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਬੇਸਹਾਰਾ ਛੱਡ ਦਿੱਤਾ ਸੀ। ਇਹ ਸੂਚਨਾ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ 45 ਫਰਾਰ ਹੋਏ ਐਨਆਰਆਈ ਪਤੀਆਂ ਲਈ ਲੁੱਕਆਊਟ ਨੋਟਿਸ ਵੀ ਜਾਰੀ ਕਰ ਦਿੱਤੇ ਗਏ ਹਨ ਤੇ ਉਨ੍ਹਾਂ ਦੇ ਪਾਸਪੋਰਟ ਵੀ ਵਿਦੇਸ਼ ਮੰਤਰਾਲੇ ਵੱਲੋਂ ਜ਼ਬਤ ਕਰ ਲਏ ਗਏ ਹਨ। ਗਾਂਧੀ ਨੇ ਦੱਸਿਆ ਕਿ ਇਹ ਕਾਰਵਾਈ ਵਿਸ਼ੇਸ਼ ਨੋਡਲ ਏਜੰਸੀ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਐਨਆਰਆਈ ਲਾੜਿਆਂ ਨੂੰ ਮੁਟਿਆਰਾਂ ਨਾਲ ਧੱਕਾ ਕਰਨ ਤੋਂ ਰੋਕਣ ਲਈ ਰਾਜ ਸਭਾ ਵਿੱਚ ਬਿੱਲ ਲਿਆਂਦਾ ਗਿਆ ਸੀ, ਪਰ ਕੁਝ ਖਾਮੀਆਂ ਕਾਰਨ ਅੱਗੇ ਨਾ ਵਧ ਸਕਿਆ। ਇਸ ਬਿਲ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਆਪਣੇ ਵਿਆਹ ਦਰਜ ਕਰਵਾਉਣ ਤੇ ਪਾਸਪੋਰਟ ਐਕਟ ਵਿੱਚ ਸੋਧ ਵੀ ਸ਼ਾਮਲ ਹੈ।