ਪੜਚੋਲ ਕਰੋ
Advertisement
ਬੀਜੇਪੀ ਸਰਕਾਰ ਫਿਰ ਹੋਈ ਬੇਨਕਾਬ, ਮਹੀਨੇ 'ਚ ਦੂਜਾ ਕਾਂਡ
ਫਰੂਖਾਬਾਦ: ਉੱਤਰ ਪ੍ਰਦੇਸ਼ ਵਿੱਚ ਗੋਰਖਪੁਰ ਵਰਗਾ ਇੱਕ ਹੋਰ ਦਰਦਨਾਕ ਕਾਂਡ ਸਾਹਮਣੇ ਆਇਆ ਹੈ। ਫਰੂਖਾਬਾਦ ਦੇ ਲੋਹੀਆ ਹਸਪਤਾਲ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਆਕਸੀਜਨ ਦੀ ਘਾਟ ਕਾਰਨ 49 ਬੱਚਿਆਂ ਦੀ ਮੌਤ ਹੋ ਗਈ ਹੈ।
ਡੀ.ਐਮ. ਦੇ ਹੁਕਮ ਤੋਂ ਬਾਅਦ ਹੋਈ ਜਾਂਚ ਦੀ ਰਿਪੋਰਟ ਵਿੱਚ ਵੀ ਆਕਸੀਜਨ ਦੀ ਘਾਟ ਨਾਲ ਬੱਚਿਆਂ ਦੇ ਮਰਨ ਦੀ ਪੁਸ਼ਟੀ ਹੋਈ ਹੈ। ਹਸਪਤਾਲ ਦੇ ਚੀਫ਼ ਮੈਡੀਕਲ ਆਫ਼ੀਸਰ (ਸੀਐਮਓ) ਤੇ ਚੀਫ਼ ਮੈਡੀਕਲ ਸੁਪਰੀਡੈਂਟ (ਸੀਐਮਐਸ) ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰਾਂ ਮੁਤਾਬਕ ਬੱਚਿਆਂ ਦੀ ਮੌਤ ਦਾ ਕਾਰਨ ਆਕਸੀਜਨ ਦੀ ਘਾਟ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ 10 ਅਗਸਤ ਨੂੰ ਯੂਪੀ ਦੇ ਗੋਰਖਪੁਰ ਵਿੱਚ ਵੀ ਇਸੇ ਤਰ੍ਹਾਂ ਦੇ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਆਕਸੀਜਨ ਦੀ ਘਾਟ ਨਾਲ 36 ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਮਗਰੋਂ ਯੋਗੀ ਸਰਕਾਰ ਨੇ ਕਈ ਸਵਾਲ ਖੜ੍ਹੇ ਹੋਏ ਸਨ ਹਾਲਾਂਕਿ ਇਸ ਮਾਮਲੇ ਵਿੱਚ ਕਈ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement