ਫਰੂਖਾਬਾਦ: ਉੱਤਰ ਪ੍ਰਦੇਸ਼ ਵਿੱਚ ਗੋਰਖਪੁਰ ਵਰਗਾ ਇੱਕ ਹੋਰ ਦਰਦਨਾਕ ਕਾਂਡ ਸਾਹਮਣੇ ਆਇਆ ਹੈ। ਫਰੂਖਾਬਾਦ ਦੇ ਲੋਹੀਆ ਹਸਪਤਾਲ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਆਕਸੀਜਨ ਦੀ ਘਾਟ ਕਾਰਨ 49 ਬੱਚਿਆਂ ਦੀ ਮੌਤ ਹੋ ਗਈ ਹੈ।

ਡੀ.ਐਮ. ਦੇ ਹੁਕਮ ਤੋਂ ਬਾਅਦ ਹੋਈ ਜਾਂਚ ਦੀ ਰਿਪੋਰਟ ਵਿੱਚ ਵੀ ਆਕਸੀਜਨ ਦੀ ਘਾਟ ਨਾਲ ਬੱਚਿਆਂ ਦੇ ਮਰਨ ਦੀ ਪੁਸ਼ਟੀ ਹੋਈ ਹੈ। ਹਸਪਤਾਲ ਦੇ ਚੀਫ਼ ਮੈਡੀਕਲ ਆਫ਼ੀਸਰ (ਸੀਐਮਓ) ਤੇ ਚੀਫ਼ ਮੈਡੀਕਲ ਸੁਪਰੀਡੈਂਟ (ਸੀਐਮਐਸ) ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰਾਂ ਮੁਤਾਬਕ ਬੱਚਿਆਂ ਦੀ ਮੌਤ ਦਾ ਕਾਰਨ ਆਕਸੀਜਨ ਦੀ ਘਾਟ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ 10 ਅਗਸਤ ਨੂੰ ਯੂਪੀ ਦੇ ਗੋਰਖਪੁਰ ਵਿੱਚ ਵੀ ਇਸੇ ਤਰ੍ਹਾਂ ਦੇ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਆਕਸੀਜਨ ਦੀ ਘਾਟ ਨਾਲ 36 ਬੱਚਿਆਂ ਦੀ ਮੌਤ ਹੋ ਗਈ ਸੀ।  ਇਸ ਮਗਰੋਂ ਯੋਗੀ ਸਰਕਾਰ ਨੇ ਕਈ ਸਵਾਲ ਖੜ੍ਹੇ ਹੋਏ ਸਨ ਹਾਲਾਂਕਿ ਇਸ ਮਾਮਲੇ ਵਿੱਚ ਕਈ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।