Racket: ਅੱਜਕੱਲ੍ਹ ਗੁਪਤ ਤਰੀਕੇ ਨਾਲ ਕਈ ਤਰ੍ਹਾਂ ਦੇ ਨਜ਼ਾਇਜ ਕੰਮ ਕੀਤੇ ਜਾ ਰਹੇ ਹਨ। ਜੋਕਿ ਹਰ ਕਿਸੇ ਨੂੰ ਸ਼ਰਮਸਾਰ ਕਰ ਰਹੇ ਹਨ। ਇਸ ਵਿਚਾਲੇ ਝਾਰਖੰਡ ਦੇ ਰਾਂਚੀ ਵਿੱਚ ਪੁਲਿਸ ਨੇ ਇੱਕ ਹੋਟਲ ਵਿੱਚ ਚੱਲਣ ਵਾਲੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮਾਮਲਾ ਅਰਗੋੜਾ ਥਾਣਾ ਖੇਤਰ 'ਚ ਸਥਿਤ ਹੋਟਲ ਮੌਰਿਆ ਦਾ ਹੈ। ਇੱਥੇ ਪੁਲਿਸ ਨੇ ਛਾਪਾ ਮਾਰ ਕੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਇਸ ਛਾਪੇਮਾਰੀ ਵਿੱਚ ਪੁਲਿਸ ਨੇ ਹੋਟਲ ਵਿੱਚੋਂ 5 ਲੜਕੀਆਂ ਅਤੇ 2 ਲੜਕਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਹਿਰਾਸਤ ਵਿੱਚ ਲਿਆ ਹੈ। ਪੁਲਿਸ ਸਾਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਸੈਕਸ ਰੈਕੇਟ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੋਟਲ ਮੌਰੀਆ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਅਰਗੋੜਾ ਥਾਣਾ ਇੰਚਾਰਜ ਦੀ ਅਗਵਾਈ ਹੇਠ ਟੀਮ ਗਠਿਤ ਕੀਤੀ। ਟੀਮ ਨੇ ਹੋਟਲ 'ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲਿਸ ਨੇ ਹੋਟਲ ਵਿੱਚੋਂ ਪੰਜ ਕੁੜੀਆਂ ਤੇ ਦੋ ਲੜਕਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਫੜਿਆ। ਪੁਲਿਸ ਨੂੰ ਹੋਟਲ ਦੇ ਕਮਰੇ ਵਿੱਚੋਂ ਕੁਝ ਇਤਰਾਜ਼ਯੋਗ ਵਸਤੂਆਂ ਵੀ ਮਿਲੀਆਂ ਹਨ। ਪੁਲਿਸ ਪੰਜ ਕੁੜੀਆਂ ਤੇ ਦੋ ਲੜਕਿਆਂ ਨੂੰ ਥਾਣੇ ਲੈ ਆਈ। ਇੱਥੇ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪਿਛਲੇ ਤਿੰਨ ਮਹੀਨਿਆਂ 'ਚ ਹੋਟਲ ਮੌਰਿਆ 'ਚ ਇਹ ਦੂਜੀ ਛਾਪੇਮਾਰੀ ਹੈ। ਇਸ ਤੋਂ ਪਹਿਲਾਂ ਜੂਨ ਵਿੱਚ ਵੀ ਪੁਲਿਸ ਨੇ ਇੱਥੇ ਛਾਪਾ ਮਾਰ ਕੇ ਦੋ ਲੜਕੀਆਂ ਨੂੰ ਦੇਹ ਵਪਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।