ਜੋਧਪੁਰ: ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਤੇ ਮਹਾਰਾਸ਼ਟਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਡਿੱਗਣ, ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਕਰਕੇ ਕਰੀਬ 50 ਜਣਿਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਕਰਕੇ ਗੁਜਰਾਤ ਤੇ ਰਾਜਸਥਾਨ ਵਿੱਚ ਇਮਾਰਤਾਂ ਤੇ ਫਸਲਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਤੇ ਦੇਸ਼ ਦੇ ਹੋਰ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਕਰਕੇ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਸ਼ਟਰੀ ਰਾਹਤ ਕੋਸ਼ ਵਿੱਚੋਂ 2-2 ਲੱਖ ਰੁਪਏ ਮੁਆਵਜ਼ਾ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਰਾਜਸਥਾਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ ਮੀਂਹ ਨਾਲ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿੱਚ 21 ਜਣਿਆਂ ਦੀ ਮੌਤ ਹੋਈ। ਮੱਧ ਪ੍ਰਦੇਸ਼ ਵਿੱਚ ਬਾਰਸ਼ ਨਾਲ ਵਾਪਰੀਆਂ ਘਟਨਾਵਾਂ ਦੌਰਾਨ 15 ਜਣਿਆਂ ਦੇ ਮਰਨ ਦੀ ਖ਼ਬਰ ਹੈ। ਇਸੇ ਤਰ੍ਹਾਂ ਗੁਜਰਾਤ ਵਿੱਚ 10 ਤੇ ਮਹਾਰਾਸ਼ਟਰ ਵਿੱਚ ਤਿੰਨ ਜਣਿਆਂ ਦੀ ਮੌਤ ਹੋਈ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਬਾਰਸ਼ ਨਾਲ ਮਰਨ ਵਾਲਿਆਂ ਸਬੰਧੀ ਸਵੇਰੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਤੇ ਪੀੜਤ ਪਰਿਵਾਰਾਂ ਨੂੰ ਰਾਹਤ ਦਾ ਐਲਾਨ ਕੀਤਾ। ਇਸ ਦੇ ਤੁਰੰਤ ਬਾਅਦ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੇ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਰਫ ਆਪਣੇ ਇਕੱਲੇ ਸੂਬੇ ਗੁਜਰਾਤ ਦੀ ਹੀ ਚਿੰਤਾ ਹੈ।
ਇਸ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਤੇ ਦੇਸ਼ ਦੇ ਹੋਰ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਕਰਕੇ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਸ਼ਟਰੀ ਰਾਹਤ ਕੋਸ਼ ਵਿੱਚੋਂ 2-2 ਲੱਖ ਰੁਪਏ ਮੁਆਵਜ਼ਾ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਮਚਾਈ ਤਬਾਹੀ, ਹੁਣ ਤੱਕ 50 ਮੌਤਾਂ
ਏਬੀਪੀ ਸਾਂਝਾ
Updated at:
17 Apr 2019 06:50 PM (IST)
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਮਣੀਪੁਰ ਤੇ ਦੇਸ਼ ਦੇ ਹੋਰ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ ਕਰਕੇ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਰਾਸ਼ਟਰੀ ਰਾਹਤ ਕੋਸ਼ ਵਿੱਚੋਂ 2-2 ਲੱਖ ਰੁਪਏ ਮੁਆਵਜ਼ਾ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
- - - - - - - - - Advertisement - - - - - - - - -